17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਤੇ ਮੈਂਬਰਾਂ ਦੀ ਹੋਈ ਹੰਗਾਮੀ ਮੀਟਿੰਗ

ਫ਼ਿਰੋਜ਼ਪੁਰ, 17 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਤੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਕੋਆਰਡੀਨੇਟਰ ਗੁਲਜ਼ਾਰ ਖਾਨ ਤੇ ਨਰਿੰਦਰ ਸ਼ਰਮਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੰਜਾਬ ਭਰ ਵਿਚੋਂ ਆਗੂਆਂ ਤੇ ਮੈਂਬਰਾਂ ਨੇ ਹਿੱਸਾ ਲਿਆ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ’ਤੇ ਵਿਚਾਰ ਚਰਚਾ ਕਰਦਿਆਂ ਚਿੰਤਾ ਪ੍ਰਗਟਾਈ ਗਈ ਕਿ ਪਿਛਲੇ ਲੰਬੇ ਸਮੇਂ ਤੋਂ ਪੈਰਾ ਮੈਡੀਕਲ ਸਿਹਤ ਕਾਮਿਆਂ ਦੀਆਂ ਹੱਕੀ ਮੰਗਾਂ ਲਟਕਦੀਆਂ ਆ ਰਹੀਆਂ ਹਨ ਤੇ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਸਿਹਤ ਡਾਇਰੈਕਟਰ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਲਾਪਰਵਾਹੀ ਕੀਤੀ ਜਾ ਰਾਹੀਂ ਹੈ।

Ad Position 21
No active advertisement
ਸੁਰਿੰਦਰ ਸਿੰਘ ਬੱਬੂ, ਗੁਰਪ੍ਰੀਤ ਸਿੰਘ ਮਾਨਾ ਸਿੰਘ ਵਾਲਾ, ਗਗਨਦੀਪ ਸਿੰਘ ਹਰਾਜ। ਸੂਬਾ ਸਰਕਾਰ ਤੇ ਸਿਹਤ ਵਿਭਾਗ ਦੇ ਮਾੜੇ ਰਵੱਈਏ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਤੇ ਮੈਂਬਰ। ਅਜੀਤ ਤਸਵੀਰ 18-10-2026
ਫ਼ਿਰੋਜ਼ਪੁਰ, 17 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਤੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਕੋਆਰਡੀਨੇਟਰ ਗੁਲਜ਼ਾਰ ਖਾਨ ਤੇ ਨਰਿੰਦਰ ਸ਼ਰਮਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੰਜਾਬ ਭਰ ਵਿਚੋਂ ਆਗੂਆਂ ਤੇ ਮੈਂਬਰਾਂ ਨੇ ਹਿੱਸਾ ਲਿਆ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ’ਤੇ ਵਿਚਾਰ ਚਰਚਾ ਕਰਦਿਆਂ ਚਿੰਤਾ ਪ੍ਰਗਟਾਈ ਗਈ ਕਿ ਪਿਛਲੇ ਲੰਬੇ ਸਮੇਂ ਤੋਂ ਪੈਰਾ ਮੈਡੀਕਲ ਸਿਹਤ ਕਾਮਿਆਂ ਦੀਆਂ ਹੱਕੀ ਮੰਗਾਂ ਲਟਕਦੀਆਂ ਆ ਰਹੀਆਂ ਹਨ ਤੇ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਸਿਹਤ ਡਾਇਰੈਕਟਰ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਲਾਪਰਵਾਹੀ ਕੀਤੀ ਜਾ ਰਾਹੀਂ ਹੈ। ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀ ਜਥੇਬੰਦੀ ਦੇ ਵਫ਼ਦ ਵਲੋਂ ਚੰਡੀਗੜ੍ਹ ਵਿਖੇ ਦੋਵਾਂ ਸਿਹਤ ਡਾਇਰੈਕਟਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਕੁੱਝ ਮੰਗਾਂ ’ਤੇ ਸਹਿਮਤੀ ਬਣੀ ਸੀ ਕਿ ਇਹ ਮੰਗਾਂ ਜਲਦੀ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ ਪਰ ਉਸ ਤੋਂ ਬਾਅਦ ਜਥੇਬੰਦੀ ਨੂੰ ਡਾਇਰੈਕਟਰ ਦਫ਼ਤਰ ਵਲੋਂ ਜਿਹੜੀ ਪ੍ਰੋਸੀਡਿੰਗ ਜਾਰੀ ਕੀਤੀ ਗਈ ਉਸ ’ਚ ਮੰਨੀਆਂ ਗਈਆਂ ਮੰਗਾਂ ਸਬੰਧੀ ਕਾਰਵਾਈ ਅਮਲ ਰੂਪ ਵਿਚ ਲਿਆ ਕੇ ਉਨ੍ਹਾਂ ਨੂੰ ਪੂਰਾ ਕਰਨ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਬਲਕਿ ਡਾਇਰੈਕਟਰ ਦਫ਼ਤਰ ਵਲੋਂ ਪ੍ਰੋਸੀਡਿੰਗ ਵਿਚ ਸਾਰੀਆਂ ਮੰਗਾਂ ਦੇ ਜਵਾਬ ਟਾਲਮਟੋਲ ਵਾਲੀ ਨੀਤੀ ਨਾਲ ਦਿੰਦਿਆਂ ਜਥੇਬੰਦੀ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਆਉਣ ਵਾਲੀ ਮਿਤੀ 19 ਅਕਤੂਬਰ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਸਮੂਹ ਪੈਰਾਮੈਡੀਕਲ ਕਾਮਿਆਂ ਵਲੋਂ ਵੱਡੀ ਗਿਣਤੀ ਵਿਚ ਪਹੁੰਚ ਕੇ ਧਰਨਾ ਦਿੱਤਾ ਜਾਵੇਗਾ ਤੇ ਉੱਥੋਂ ਸਿਹਤ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ। ਇਸ ਸਮੇਂ ਵਿਰਸਾ ਸਿੰਘ ਪੰਨੂ, ਗਗਨਦੀਪ ਸਿੰਘ ਬਠਿੰਡਾ, ਗੁਰਦੇਵ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਦੋਦਾ, ਸੰਦੀਪ ਸਿੰਘ ਸਿੱਧੂ, ਮਨਜੀਤ ਸਿੰਘ ਤਰਨਤਾਰਨ, ਰਜਵੰਤ ਸਿੰਘ ਬਾਗੜੀਆ, ਸੁਨੀਲ ਤਰਗੋਤਰਾ, ਰਾਜਿੰਦਰ ਬੱਲੂਆਣਾਂ, ਗੁਰਵਿੰਦਰ ਸਿੰਘ ਤਰਨਤਾਰਨ, ਗੁਰਦੇਵ ਸਿੰਘ ਬੱਲ, ਜਸਵਿੰਦਰ ਸਿੰਘ ਕੌੜਾ, ਹਰਜੀਤ ਸਿੰਘ ਪਹੁਵਿੰਡ, ਗੁਰਦੇਵ ਸਿੰਘ ਬੱਲ, ਗੁਰਪਾਲ ਸਿੰਘ ਲੁਧਿਆਣਾ, ਜਸਮੇਲ ਦਿਓਲ, ਨਰਿੰਦਰ ਸਿੰਘ ਫ਼ਿਰੋਜ਼ਪੁਰ, ਗੁਰਜਿੰਦਰ ਸਿੰਘ ਢਿੱਲੋਂ ਆਊਟ ਸੋਰਸ ਪ੍ਰਧਾਨ, ਪ੍ਰੀਤ ਮੁਖੀਜਾ, ਸੁਖਪਾਲ ਸਿੰਘ ਰੋਪੜ, ਜਸਮੇਲ ਜੱਸੀ ਮੋਗਾ, ਹਰਮਿੰਦਰ ਪਾਲ ਫ਼ਤਿਹਗੜ੍ਹ ਸਾਹਿਬ, ਸੁਰਿੰਦਰ ਸੋਨੀ, ਰਾਮ ਪ੍ਰਸ਼ਾਦ ਫ਼ਿਰੋਜ਼ਪੁਰ, ਦਵਿੰਦਰ ਸਿੰਘ, ਰਮੇਸ਼ ਕੁਮਾਰ, ਇੰਦਰਜੀਤ ਕੌਰ, ਕਿਰਨਜੀਤ ਕੌਰ, ਮਨਜੀਤ ਸਿੰਘ, ਪਰਵੀਰ ਸਿੰਘ, ਮਨਪ੍ਰੀਤ ਕੌਰ, ਰੇਖਾ, ਬੰਦਨਾ, ਤਰਨ, ਰਜਨੀਸ਼ ਸਟਾਫ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਇਕਾਈ ਦਾ ਗਠਨ, ਭਾਰਤ ਪ੍ਰਤਾਪ ਬਣੇ ਪ੍ਰਧਾਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨਸ਼ਾ ਤਸਕਰਾਂ ਖ਼ਿਲਾਫ਼ ਇਕ ਬੁਲੰਦ ਆਵਾਜ਼ ਸੀ ਜੋ ਹਮੇਸ਼ਾ ਅਮਰ ਰਹੇਗੀ-ਅਕਾਲੀ ਆਗੂ
Ad Position 24