17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਸ਼ਾ ਵਿਭਾਗ ਵਲੋਂ ਪੰਜਾਬੀ ਨਾਟਕ ਮੁਕਾਬਲਿਆਂ ਲਈ ਨਾਮਜ਼ਦਗੀਆਂ ਦੀ ਮੰਗ

ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬੀ ਭਾਸ਼ਾ, ਸਾਹਿੱਤ ਤੇ ਰੰਗਮੰਚ ਨੂੰ ਉਤਸ਼ਾਹਿਤ ਕਰਨ ਦੇ ਨਾਲ ਵਿਦਿਆਰਥੀਆਂ ਅੰਦਰ ਛੁਪੀ ਅਦਾਕਾਰੀ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਨਾਟਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਲਈ ਫ਼ਿਰੋਜ਼ਪੁਰ ਡਿਵੀਜ਼ਨ ਦੇ ਸਕੂਲਾਂ ਤੋਂ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ।

Ad Position 21
No active advertisement
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਗਦੀਪ ਸਿੰਘ ਸੰਧੂ 18-10-2026
ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬੀ ਭਾਸ਼ਾ, ਸਾਹਿੱਤ ਤੇ ਰੰਗਮੰਚ ਨੂੰ ਉਤਸ਼ਾਹਿਤ ਕਰਨ ਦੇ ਨਾਲ ਵਿਦਿਆਰਥੀਆਂ ਅੰਦਰ ਛੁਪੀ ਅਦਾਕਾਰੀ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਨਾਟਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਲਈ ਫ਼ਿਰੋਜ਼ਪੁਰ ਡਿਵੀਜ਼ਨ ਦੇ ਸਕੂਲਾਂ ਤੋਂ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ। ਚਾਹਵਾਨ ਸਕੂਲ 16 ਅਕਤੂਬਰ, 2026 ਤੱਕ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਇਹ ਮੁਕਾਬਲੇ ਪਹਿਲੇ ਪੜਾਅ ਵਿਚ ਪੰਜਾਬ ਦੀਆਂ ਪੰਜ ਡਿਵੀਜ਼ਨਾਂ ਵਿਚ ਕਰਵਾਏ ਜਾਣਗੇ। ਫ਼ਿਰੋਜ਼ਪੁਰ ਡਿਵੀਜ਼ਨ ਪੱਧਰ ਦੇ ਮੁਕਾਬਲੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਹੋਣਗੇ ਜਿਨ੍ਹਾਂ ਵਿਚ ਫ਼ਿਰੋਜ਼ਪੁਰ, ਮੋਗਾ, ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਦੇ ਸਰਕਾਰੀ, ਅਰਧ-ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀਆਂ ਟੀਮਾਂ ਭਾਗ ਲੈ ਸਕਦੀਆਂ ਹਨ। ਹਰੇਕ ਡਿਵੀਜ਼ਨ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਰਾਜ ਪੱਧਰੀ ਮੁਕਾਬਲਿਆਂ ਵਿਚ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸਕੂਲ ਮੁਖੀਆਂ ਨੂੰ ਨਾਮਜ਼ਦਗੀ ਪ੍ਰੋਫਾਰਮੇ ਤੇ ਮੁਕਾਬਲਿਆਂ ਦੇ ਨਿਯਮਾਂ ਬਾਰੇ ਜਾਣਕਾਰੀ ਭੇਜੀ ਜਾ ਚੁੱਕੀ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਕੂਲਾਂ ਨੂੰ ਆਪਣੀਆਂ ਨਾਮਜ਼ਦਗੀਆਂ 16 ਅਕਤੂਬਰ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਜਮ੍ਹਾਂ ਕਰਵਾਉਣੀਆਂ ਹੋਣਗੀਆਂ, ਜਦਕਿ ਬਾਕੀ ਜ਼ਿਲ੍ਹਿਆਂ ਦੇ ਸਕੂਲ ਸਬੰਧਿਤ ਜ਼ਿਲ੍ਹਾ ਭਾਸ਼ਾ ਅਫ਼ਸਰ ਕੋਲ ਅਰਜ਼ੀਆਂ ਭੇਜਣਗੇ। ਮੁਕਾਬਲਿਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਕ੍ਰਮਵਾਰ 5,100, 3,100 ਤੇ 2,100 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਸਰਵੋਤਮ ਨਿਰਦੇਸ਼ਕ ਤੇ ਸਰਵੋਤਮ ਅਦਾਕਾਰ ਜਾਂ ਅਦਾਕਾਰਾ ਨੂੰ ਵੀ 2,100 ਰੁਪਏ ਦਾ ਵਿਸ਼ੇਸ਼ ਇਨਾਮ ਮਿਲੇਗਾ। ਉਨ੍ਹਾਂ ਦੱਸਿਆ ਕਿ ਨਾਟਕ ਦੀ ਪੇਸ਼ਕਾਰੀ 25 ਤੋਂ 60 ਮਿੰਟ ਦੀ ਹੋਣੀ ਚਾਹੀਦੀ ਹੈ ਤੇ ਨਾਟਕ ਪ੍ਰਕਾਸ਼ਿਤ ਹੋਣਾ ਜਾਂ ਉਸ ਦੀ ਸਕ੍ਰਿਪਟ ਮੁਕਾਬਲੇ ਵਾਲੇ ਦਿਨ ਜਮ੍ਹਾਂ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਚੇਤਨ ਕੁਮਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਸਿੰਘ ਜਿੰਦੂ, ਗੁਰਮੀਤ ਸਿੰਘ ਬਰਾੜ, ਸੁਖਵਿੰਦਰ ਸਿੰਘ ਕਾਕਾ ਬਰਾੜ ਅਗਲੀ ਖ਼ਬਰ ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਇਕਾਈ ਦਾ ਗਠਨ, ਭਾਰਤ ਪ੍ਰਤਾਪ ਬਣੇ ਪ੍ਰਧਾਨ
Ad Position 24