ਪਰਵਿੰਦਰ ਸਿੰਘ ਝੋਟਾ ਦਾ ਕਤਲ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲੀਆ ਨਿਸ਼ਾਨ- ਪੀਰ ਮੁਹੰਮਦ/ਤਲਵੰਡੀ
ਮੱਖੂ,17 ਅਕਤੂਬਰ (ਕੁਲਵਿੰਦਰ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ’ਤੇ ਪੰਜਾਬ ਦੇ ਕਿਸਾਨ ਆਗੂਆਂ ਲਖਵਿੰਦਰ ਸਿੰਘ ਪੀਰ ਮੁਹੰਮਦ ਅਤੇ ਪਰਗਟ ਸਿੰਘ ਤਲਵੰਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਹੋਣਾ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ ਕਿਉਂਕਿ ਪਰਵਿੰਦਰ ਸਿੰਘ ਝੋਟਾ ਨੇ ਪਿਛਲੇ ਕਾਫੀ ਸਮੇਂ ਤੋਂ ਆਪਣੀ ਟੀਮ ਨਾਲ ਨਸ਼ਿਆਂ ਵਿਰੁੱਧ ਕੰਮ ਕਰ ਰਿਹਾ ਸੀ। ਕਈ ਨੌਜਵਾਨ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਿਆ ਸੀ ਜਿਸ ਕਾਰਨ ਨਸ਼ੇ ਵੇਚਣ ਵਾਲੇ ਵਪਾਰੀ ਉਸ ਨਾਲ ਈਰਖਾ ਰੱਖਦੇ ਸਨ।
ਭ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਮੀਟਿੰਗ ਦੌਰਾਨ ਕਤਲ ਦੀ ਨਿੰਦਿਆ ਕਰਦੇ ਹੋਏ। ਅਜੀਤ ਤਸਵੀਰ
18-10-2026
ਮੱਖੂ,17 ਅਕਤੂਬਰ (ਕੁਲਵਿੰਦਰ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ’ਤੇ ਪੰਜਾਬ ਦੇ ਕਿਸਾਨ ਆਗੂਆਂ ਲਖਵਿੰਦਰ ਸਿੰਘ ਪੀਰ ਮੁਹੰਮਦ ਅਤੇ ਪਰਗਟ ਸਿੰਘ ਤਲਵੰਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਹੋਣਾ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ ਕਿਉਂਕਿ ਪਰਵਿੰਦਰ ਸਿੰਘ ਝੋਟਾ ਨੇ ਪਿਛਲੇ ਕਾਫੀ ਸਮੇਂ ਤੋਂ ਆਪਣੀ ਟੀਮ ਨਾਲ ਨਸ਼ਿਆਂ ਵਿਰੁੱਧ ਕੰਮ ਕਰ ਰਿਹਾ ਸੀ। ਕਈ ਨੌਜਵਾਨ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਿਆ ਸੀ ਜਿਸ ਕਾਰਨ ਨਸ਼ੇ ਵੇਚਣ ਵਾਲੇ ਵਪਾਰੀ ਉਸ ਨਾਲ ਈਰਖਾ ਰੱਖਦੇ ਸਨ। ਇਸੇ ਕਾਰਨ ਉਨ੍ਹਾਂ ਦਾ ਕਤਲ ਕੀਤਾ ਗਿਆ। ਨਸ਼ਾ ਬੰਦ ਕਰਾਉਣ ਦੀ ਆਵਾਜ਼ ਉਠਾਉਣ ਵਾਲੀਆਂ ਨੂੰ ਆਖ਼ਰ ਇਨਾਮ ਵਿਚ ਮੌਤ ਹੀ ਮਿਲਦੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ। ਇਸ ਮੌਕੇ ਕੁਲਬੀਰ ਸਿੰਘ ਔਜਲਾ, ਗੁਰਦੇਵ ਸਿੰਘ ਤਲਵੰਡੀ , ਬਲਵਿੰਦਰ ਸਿੰਘ ਮਰਾੜ ਤੇ ਗੁਰਦੀਪ ਸਿੰਘ ਸ਼ੀਂਹਾਂਪਾੜੀ ਆਦਿ ਹਾਜ਼ਰ ਸਨ।