ਅਬੋਹਰ ’ਚ ਸੁਧੀਰ ਭਾਦੂ ਨੇ ਮਿਸ਼ਨ 2027 ਦਾ ਕੀਤਾ ਆਗਾਜ਼, ਕਾਂਗਰਸ ਨੂੰ ਸੱਤਾ ’ਚ ਲਿਆਉਣ ਲਈ ਜਨ ਸੰਪਰਕ ਮੁਹਿੰਮ ਸ਼ੁਰੂ
ਅਬੋਹਰ, 18 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਲੜੀ ਤਹਿਤ ਅਬੋਹਰ ਦੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਮਿਸ਼ਨ 2027 ਦਾ ਆਗਾਜ਼ ਕਰਦਿਆਂ ਪੰਜਾਬ ਵਿਚ ਕਾਂਗਰਸ ਨੂੰ ਮੁੜ ਸੱਤਾ ਵਿਚ ਲਿਆਉਣ ਦੇ ਉਦੇਸ਼ ਨਾਲ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਹੈ।
ਅਬੋਹਰ, 18 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਲੜੀ ਤਹਿਤ ਅਬੋਹਰ ਦੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਮਿਸ਼ਨ 2027 ਦਾ ਆਗਾਜ਼ ਕਰਦਿਆਂ ਪੰਜਾਬ ਵਿਚ ਕਾਂਗਰਸ ਨੂੰ ਮੁੜ ਸੱਤਾ ਵਿਚ ਲਿਆਉਣ ਦੇ ਉਦੇਸ਼ ਨਾਲ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਹੈ। ਮੁਹਿੰਮ ਦੀ ਸ਼ੁਰੂਆਤ ਮੌਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸ੍ਰੀ ਬਾਲਾ ਜੀ ਧਾਮ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ ਤੇ ਇਸ ਉਪਰੰਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਖ਼ੁਸ਼ਹਾਲੀ, ਸੁੱਖ-ਸ਼ਾਂਤੀ ਤੇ ਸੂਬੇ ਦੇ ਹਰ ਵਰਗ ਦੀ ਤਰੱਕੀ ਲਈ ਅਰਦਾਸ ਕੀਤੀ। ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਤੋਂ ਬਾਅਦ ਸੁਧੀਰ ਭਾਦੂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਇਲਾਕੇ ਦੇ ਵਿਕਾਸ ਤੇ ਜਨਤਕ ਹਿਤਾਂ ਨਾਲ ਜੁੜੇ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੁਹਿੰਮ ’ਚ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਮਿਸ਼ਨ 2027 ਨੂੰ ਸਫਲ ਬਣਾਉਣ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ। ਸੁਧੀਰ ਭਾਦੂ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਇੱਕਜੁੱਟਤਾ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਜਨ ਸੰਪਰਕ ਮੁਹਿੰਮ ਦਾ ਮਕਸਦ ਸਿਰਫ਼ ਚੋਣਾਂ ਲਈ ਸਮਰਥਨ ਜੁਟਾਉਣਾ ਹੀ ਨਹੀਂ, ਸਗੋਂ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਵੀ ਹੈ।