18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਫ਼ਾਜ਼ਿਲਕਾ ਦੀ ਗਊਸ਼ਾਲਾ ਨੂੰ ਜਲਦੀ ਮਿਲਣਗੇ ਫੰਡ- ਵਿਧਾਇਕ ਸਵਨਾ ‘ ਆਪ’ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ 18 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਸਰਕਾਰੀ ਗਊਸ਼ਾਲਾ ਦੇ ਆਏ ਮੁੱਦੇ ਤੋਂ ਬਾਅਦ ਜਲੰਧਰ ਵਿਖੇ ਪੰਜਾਬ ਦੀਆਂ ਸਰਕਾਰੀ ਗਊਸ਼ਾਲਾਵਾਂ ਦੇ ਸੁਧਾਰ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਵਫ਼ਦ ਨਾਲ ਉਚੇਚੀ ਮੀਟਿੰਗ ਕੀਤੀ ਗਈ। ਵਫ਼ਦ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 19-10-2026
ਫ਼ਾਜ਼ਿਲਕਾ 18 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਸਰਕਾਰੀ ਗਊਸ਼ਾਲਾ ਦੇ ਆਏ ਮੁੱਦੇ ਤੋਂ ਬਾਅਦ ਜਲੰਧਰ ਵਿਖੇ ਪੰਜਾਬ ਦੀਆਂ ਸਰਕਾਰੀ ਗਊਸ਼ਾਲਾਵਾਂ ਦੇ ਸੁਧਾਰ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਵਫ਼ਦ ਨਾਲ ਉਚੇਚੀ ਮੀਟਿੰਗ ਕੀਤੀ ਗਈ। ਵਫ਼ਦ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ। ਇਸ ਮੌਕੇ ਫ਼ਾਜ਼ਿਲਕਾ ਦੀ ਸਰਕਾਰੀ ਗਊਸ਼ਾਲਾ ਦੇ ਸੁਧਾਰ ਦੇ ਨਾਲ-ਨਾਲ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਲਈ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਮਨਜੋਤ ਖੇੜਾ ਤੇ ਸਮਾਜ ਸੇਵੀ ਵਿਕੀ ਬਤਰਾ ਨੇ ਸ਼ਿਰਕਤ ਕਰਦਿਆਂ ਫ਼ਾਜ਼ਿਲਕਾ ਦੀ ਸਰਕਾਰੀ ਗਊਸ਼ਾਲਾ ਦੇ ਸੁਧਾਰ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ। ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਫ਼ੰਡ ਜਾਰੀ ਕਰਨ ਦੇ ਹੁਕਮ ਦਿੱਤੇ। ਵਿਧਾਇਕ ਸਵਨਾ ਨੇ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਲਦੀ ਹੀ ਫ਼ਾਜ਼ਿਲਕਾ ਦੀ ਸਰਕਾਰੀ ਗਊਸ਼ਾਲਾ ਨੂੰ ਸਰਕਾਰ ਵਲੋਂ ਬਜਟ ਤੇ ਫ਼ੰਡ ਮੁਹੱਈਆ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਭੁੱਲਰ ਅਤੇ ਟੀਮ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਛਾਉਣੀ ਦੇ ਖ਼ਾਲਸਾ ਗੁਰਦੁਆਰਾ ਤੋਂ ਆਜ਼ਾਦ ਚੌਕ ਤੱਕ ਡੋਰ-... ਅਗਲੀ ਖ਼ਬਰ ਐਨ.ਐੱਸ.ਕਿਊ.ਐਫ. ਵੋਕੇਸ਼ਨਲ ਟੀਚਰਜ਼ ਫ਼ਰੰਟ ਵਲੋਂ ਮੀਟਿੰਗ
Ad Position 24