18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕ ਭੁੱਲਰ ਅਤੇ ਟੀਮ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਛਾਉਣੀ ਦੇ ਖ਼ਾਲਸਾ ਗੁਰਦੁਆਰਾ ਤੋਂ ਆਜ਼ਾਦ ਚੌਕ ਤੱਕ ਡੋਰ-ਟੂ-ਡੋਰ ਸੰਪਰਕ ਮੁਹਿੰਮ

ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ): ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ, ਲੋਕ-ਹਿੱਤ ਦੀਆਂ ਯੋਜਨਾਵਾਂ ਅਤੇ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਸੰਪਰਕ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਟੀਮ ਮੈਂਬਰਾਂ ਵਲੋਂ ਖਾਲਸਾ ਗੁਰਦੁਆਰਾ ਤੋਂ ਆਜ਼ਾਦ ਚੌਂਕ ਤੱਕ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 19-10-2026
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ): ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ, ਲੋਕ-ਹਿੱਤ ਦੀਆਂ ਯੋਜਨਾਵਾਂ ਅਤੇ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਸੰਪਰਕ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਟੀਮ ਮੈਂਬਰਾਂ ਵਲੋਂ ਖਾਲਸਾ ਗੁਰਦੁਆਰਾ ਤੋਂ ਆਜ਼ਾਦ ਚੌਂਕ ਤੱਕ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਧਾਇਕ ਭੁੱਲਰ ਨੇ ਇਹ ਵੀ ਕਿਹਾ ਕਿ ਲੋਕਾਂ ਦੇ ਸੁਝਾਅ ਅਤੇ ਵਿਚਾਰ ਕਿਸੇ ਵੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਦੀਆਂ ਲੋੜਾਂ ਨਾਲ ਜੋੜਨ ਲਈ ਮਹੱਤਵਪੂਰਨ ਹੁੰਦੇ ਹਨ। ਇਸ ਲਈ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹਰਮੀਤ ਸਿੰਘ ਖਾਈ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ, ਹਿਮਾਂਸ਼ੂ ਠੱਕਰ, ਪਰਮਵੀਰ ਸਿੰਘ ਵੜੈਚ, ਦੀਪਕ ਨਾਰੰਗ ਹਲਕਾ ਕੋਆਰਡੀਨੇਟਰ ਮੀਡੀਆ ਵਿੰਗ, ਮਨੀਸ਼ ਮੋਂਗਾ, ਸ਼ੁਭਮ ਚਾਨਣਾ, ਗੋਪਾਲ ਗੁਪਤਾ, ਰਜਨੀਸ਼ ਸ਼ਰਮਾ, ਨਿਸ਼ਾਨ ਸਿੰਘ ਸਰਪੰਚ, ਕੌਂਸਲਰ ਨਰੇਸ਼ ਕੰਤੋੜ, ਦੀਪ ਦੁੱਗਲ, ਐਡਵੋਕੇਟ ਲਖਵਿੰਦਰ ਸਿੰਘ ਕੌਂਸਲਰ, ਗੁਰਭੇਜ ਸਿੰਘ ਪੀ.ਏ., ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਦਾ ਵੈਲਕਮ ਪੁਆਇੰਟ ਬਣਿਆ ਕਹਿਰਵਾਨ, ਸਰਕਾਰ ਦੀ ਬੇਰੁਖ਼ੀ ਦਾ ਸੰਤਾਪ ਹੰਢਾ ਰਹੇ ਹਨ ਆਮ ਲੋਕ ਆਖ਼ਰ ਕਿਸ ਵੱਡੇ ਹਾਦ... ਅਗਲੀ ਖ਼ਬਰ ਫ਼ਾਜ਼ਿਲਕਾ ਦੀ ਗਊਸ਼ਾਲਾ ਨੂੰ ਜਲਦੀ ਮਿਲਣਗੇ ਫੰਡ- ਵਿਧਾਇਕ ਸਵਨਾ ‘ ਆਪ’ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਗਊਸ਼ਾਲਾਵਾਂ ਦੇ...
Ad Position 24