19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਜਲਾਲਾਬਾਦ, 18 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹੀਨਾਵਾਰ ਸੰਗਰਾਂਦ ਸਮਾਗਮ ਬੀਤੀ ਰਾਤ ਸੇਵਾ ਤੇ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ਼ਾਮ 6:30 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 19-10-2026
ਜਲਾਲਾਬਾਦ, 18 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹੀਨਾਵਾਰ ਸੰਗਰਾਂਦ ਸਮਾਗਮ ਬੀਤੀ ਰਾਤ ਸੇਵਾ ਤੇ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ਼ਾਮ 6:30 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਨਿਰਮਲ ਸਿੰਘ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਹਜ਼ੂਰੀ ਕਥਾਵਾਚਕ ਭਾਈ ਹਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੁੜਨ, ਬੱਚਿਆਂ ਨੂੰ ਗੁਰਦੁਆਰਾ ਸਾਹਿਬ ਆਉਣ, ਸੇਵਾ-ਸਿਮਰਨ ਕਰਨ ਤੇ ਨਾਮ ਸਿਮਰਨ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਗੁਰਪ੍ਰੀਤ ਸਿੰਘ ਨੇ ਮਨੋਹਰ ਧੁਨਾਂ ਤੇ ਕੀਰਤਨ-ਰਸ ਨਾਲ ਸੰਗਤਾਂ ਨੂੰ ਸਰਸ਼ਾਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਨੂੰ ਖ਼ਤਮ ਕਰਨ ਲਈ ਲੋਕ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ - ਐੱਸ.ਐੱਸ.ਪੀ. ਫ਼ਾਜ਼ਿਲਕਾ ਅਗਲੀ ਖ਼ਬਰ ਖ਼ੁਸ਼ੀ ਫਾਊਂਡੇਸ਼ਨ ਵਲੋਂ ਪਿੰਡ ਮੌਜਮ ਦੇ ਪ੍ਰਾਇਮਰੀ ਸਕੂਲ ਵਿਖੇ ਸਿਹਤ ਜਾਂਚ ਕੈਂਪ
Ad Position 24