19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ੇ ਨੂੰ ਖ਼ਤਮ ਕਰਨ ਲਈ ਲੋਕ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ - ਐੱਸ.ਐੱਸ.ਪੀ. ਫ਼ਾਜ਼ਿਲਕਾ

ਜਲਾਲਾਬਾਦ, 18 ਅਕਤੂਬਰ (ਸਤਿੰਦਰ ਸਿੰਘ ਸੋਢੀ)- ਨਸ਼ੇ ਨੂੰ ਖ਼ਤਮ ਕਰਨ ਲਈ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਤਤਪਰ ਤੇ ਵਚਨਬੱਧ ਹੈ ਤੇ ਇਸ ਨੇਕ ਕਾਰਜ ਲਈ ਆਮ ਲੋਕ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ .

Ad Position 21
No active advertisement
ਐੱਸ.ਐੱਸ.ਪੀ ਗਗਨ ਅਜੀਤ ਸਿੰਘ 19-10-2026
ਜਲਾਲਾਬਾਦ, 18 ਅਕਤੂਬਰ (ਸਤਿੰਦਰ ਸਿੰਘ ਸੋਢੀ)- ਨਸ਼ੇ ਨੂੰ ਖ਼ਤਮ ਕਰਨ ਲਈ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਤਤਪਰ ਤੇ ਵਚਨਬੱਧ ਹੈ ਤੇ ਇਸ ਨੇਕ ਕਾਰਜ ਲਈ ਆਮ ਲੋਕ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ . ਐੱਸ.ਪੀ. ਗਗਨ ਅਜੀਤ ਸਿੰਘ ਨੇ ਇਸ ਪ੍ਰਤੀਨਿਧੀ ਨਾਲ ਗੱਲਬਾਤ ਦੌਰਾਨ ਕੀਤਾ। ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹੇ ਭਰ ਵਿਚ ਨਸ਼ੇ ਦੇ ਖ਼ਾਤਮੇ ਲਈ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਜੇਕਰ ਕੋਈ ਵੀ ਇਸ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਵਿਚ ਸ਼ਾਮਲ ਹੁੰਦਾ ਹੈ ਤਾਂ ਉਸ ਨੂੰ ਕਿਸੇ ਹਾਲ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ੇ ਦੇ ਖ਼ਾਤਮੇ ਲਈ ਪੁਲਸ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਤੋਂ ਇਲਾਵਾ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਖ਼ਤ ਲਿਹਾਜੇ ਵਿਚ ਕਿਹਾ ਕਿ ਜੇਕਰ ਕੋਈ ਪੁਲਸ ਅਧਿਕਾਰੀ ਕਰਮਚਾਰੀ ਵੀ ਇਸ ਕਾਲੇ ਕਾਰੋਬਾਰ ਵਿਚ ਲਿਪਤ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਦੇ ਦਫ਼ਤਰ ਦਾ 21 ਅਕਤੂਬਰ ਨੂੰ ਘਿਰਾਓ ਕੀਤਾ ਜਾਵੇਗਾ- ਛੱਪੜੀਵਾਲਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ
Ad Position 24