ਗੜੇਮਾਰੀ ਤੇ ਹਨੇਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ
ਗੁਰੂਹਰਸਹਾਏ, 18 ਅਕਤੂਬਰ(ਕਪਿਲ ਕੰਧਾਰੀ) ਇਲਾਕੇ ਵਿਚ ਅਚਾਨਕ ਹੋਈ ਭਾਰੀ ਗੜੇਮਾਰੀ ਤੇ ਤੇਜ਼ ਹਨੇਰੀ ਕਾਰਨ ਗੁਰੂਹਰਸਹਾਏ ਬਲਾਕ ਦੇ ਕਈ ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ ਤੇ ਫ਼ਸਲਾਂ ਤਬਾਹ ਹੋਣ ਕਾਰਨ ਕਿਸਾਨ ਡੂੰਘੀ ਚਿੰਤਾ ਤੇ ਪ੍ਰੇਸ਼ਾਨੀ ਵਿਚ ਹਨ।
ਗੁਰੂਹਰਸਹਾਏ, 18 ਅਕਤੂਬਰ(ਕਪਿਲ ਕੰਧਾਰੀ) ਇਲਾਕੇ ਵਿਚ ਅਚਾਨਕ ਹੋਈ ਭਾਰੀ ਗੜੇਮਾਰੀ ਤੇ ਤੇਜ਼ ਹਨੇਰੀ ਕਾਰਨ ਗੁਰੂਹਰਸਹਾਏ ਬਲਾਕ ਦੇ ਕਈ ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ ਤੇ ਫ਼ਸਲਾਂ ਤਬਾਹ ਹੋਣ ਕਾਰਨ ਕਿਸਾਨ ਡੂੰਘੀ ਚਿੰਤਾ ਤੇ ਪ੍ਰੇਸ਼ਾਨੀ ਵਿਚ ਹਨ। ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਜਸਬੀਰ ਸਿੰਘ ਨੇ ਕਿਹਾ ਕਿ ਅਚਾਨਕ ਆਈ ਗੜੇਮਾਰੀ ਅਤੇ ਹਨੇਰੀ ਨੇ ਕਿਸਾਨਾਂ ਦੀ ਮਿਹਨਤ ’ਤੇ ਪਾਣੀ ਫੇਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗੁਰੂਹਰਸਹਾਏ ਦੇ ਕਈ ਪਿੰਡਾਂ ਵਿਚ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਕਈ ਥਾਵਾਂ ’ਤੇ ਹਾਲਾਤ ਅਜਿਹੇ ਹਨ ਕਿ ਕਿਸਾਨਾਂ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਜਸਬੀਰ ਸਿੰਘ ਨੇ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਪਿੰਡਾਂ ਵਿੱਚ ਬਿਨਾਂ ਕਿਸੇ ਦੇਰੀ ਦੇ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ।