ਜਗਜੀਤ ਸਿੰਘ ਖੋਸਾ ਵੈਲਫੇਅਰ ਸੋਸਾਇਟੀ ਨੇ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਖੋਸਾ ਦਲ ਸਿੰਘ, 18 ਅਕਤੂਬਰ(ਮਨਪ੍ਰੀਤ ਸਿੰਘ ਸੰਧੂ)- ਜਗਜੀਤ ਸਿੰਘ ਖੋਸਾ ਵੈਲਫੇਅਰ ਸੋਸਾਇਟੀ ਮੋਗਾ ਵਲੋਂ ਮਨੁੱਖਤਾ ਦੀ ਸੇਵਾ ਤੇ ਸਮਾਜ ਭਲਾਈ ਦੇ ਉਦੇਸ਼ ਨੂੰ ਮੁੱਖ ਰੱਖਦਿਆਂ 13 ਅਕਤੂਬਰ ਨੂੰ ਪਿੰਡ ਕੋਠੇ ਅੰਬਰਹਰ ਦੇ ਗੁਰਦੁਆਰਾ ਸਾਹਿਬ ਵਿਖੇ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੋਸਾਇਟੀ ਦੇ ਸਮੂਹ ਮੈਂਬਰ ਹਾਜ਼ਰ ਸਨ ਜਿਨ੍ਹਾਂ ਨੇ ਇਸ ਸੇਵਾ ਕਾਰਜ ਵਿਚ ਆਪਣਾ ਯੋਗਦਾਨ ਪਾਉਂਦਿਆਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ।
ਖੋਸਾ ਦਲ ਸਿੰਘ, 18 ਅਕਤੂਬਰ(ਮਨਪ੍ਰੀਤ ਸਿੰਘ ਸੰਧੂ)- ਜਗਜੀਤ ਸਿੰਘ ਖੋਸਾ ਵੈਲਫੇਅਰ ਸੋਸਾਇਟੀ ਮੋਗਾ ਵਲੋਂ ਮਨੁੱਖਤਾ ਦੀ ਸੇਵਾ ਤੇ ਸਮਾਜ ਭਲਾਈ ਦੇ ਉਦੇਸ਼ ਨੂੰ ਮੁੱਖ ਰੱਖਦਿਆਂ 13 ਅਕਤੂਬਰ ਨੂੰ ਪਿੰਡ ਕੋਠੇ ਅੰਬਰਹਰ ਦੇ ਗੁਰਦੁਆਰਾ ਸਾਹਿਬ ਵਿਖੇ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੋਸਾਇਟੀ ਦੇ ਸਮੂਹ ਮੈਂਬਰ ਹਾਜ਼ਰ ਸਨ ਜਿਨ੍ਹਾਂ ਨੇ ਇਸ ਸੇਵਾ ਕਾਰਜ ਵਿਚ ਆਪਣਾ ਯੋਗਦਾਨ ਪਾਉਂਦਿਆਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ। ਰਾਸ਼ਨ ਦੀ ਵੰਡ ਰਾਹੀਂ ਸੋਸਾਇਟੀ ਨੇ ਇਹ ਸੰਦੇਸ਼ ਦੇਣ ਦਾ ਉਪਰਾਲਾ ਕੀਤਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਸੋਸਾਇਟੀ ਵਲੋਂ ਇਸ ਨੇਕ ਕਾਰਜ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।