ਰੇਤ ਮਾਫੀਆ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ’ਚ ਨਾਕਾਮ ਰਹੀ ਸਰਕਾਰ- ਸੁਰਿੰਦਰ ਸਿੰਘ ਬੱਬੂ
ਮੁੱਦਕੀ, 18 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਯੂਥ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿਚ ਰੇਤ ਮਾਫੀਆ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਰਕਾਰ ਪ੍ਰਭਾਵਸ਼ਾਲੀ ਕਦਮ ਚੁੱਕਣ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਿਹਤਰ ਕਾਨੂੰਨ ਵਿਵਸਥਾ, ਨਸ਼ਾ ਮੁਕਤ ਸਮਾਜ ਤੇ ਸੁਰੱਖਿਅਤ ਮਾਹੌਲ ਦੀ ਉਮੀਦ ਨਾਲ ਸਰਕਾਰ ਤੋਂ ਕਾਫ਼ੀ ਆਸਾਂ ਲਾਈਆਂ ਸਨ ਪਰ ਇਨ੍ਹਾਂ ਅਹਿਮ ਮੁੱਦਿਆਂ ’ਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ।
ਮੁੱਦਕੀ, 18 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਯੂਥ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿਚ ਰੇਤ ਮਾਫੀਆ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਰਕਾਰ ਪ੍ਰਭਾਵਸ਼ਾਲੀ ਕਦਮ ਚੁੱਕਣ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਿਹਤਰ ਕਾਨੂੰਨ ਵਿਵਸਥਾ, ਨਸ਼ਾ ਮੁਕਤ ਸਮਾਜ ਤੇ ਸੁਰੱਖਿਅਤ ਮਾਹੌਲ ਦੀ ਉਮੀਦ ਨਾਲ ਸਰਕਾਰ ਤੋਂ ਕਾਫ਼ੀ ਆਸਾਂ ਲਾਈਆਂ ਸਨ ਪਰ ਇਨ੍ਹਾਂ ਅਹਿਮ ਮੁੱਦਿਆਂ ’ਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਅਨੁਸਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਤੇ ਪੰਜਾਬ ਵਿਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਅਜਿਹੀਆਂ ਸਮੱਸਿਆਵਾਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋ ਸਕੇ। ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਸੂਬੇ ਦੇ ਲੋਕ ਸਰਕਾਰ ਤੋਂ ਜਵਾਬਦੇਹੀ ਦੀ ਉਮੀਦ ਕਰਦੇ ਹਨ ਤੇ ਜੇਕਰ ਸਰਕਾਰ ਆਪਣੇ ਮੁੱਖ ਫ਼ਰਜ਼ਾਂ ਨੂੰ ਨਿਭਾਉਣ ਵਿਚ ਅਸਫਲ ਰਹਿੰਦੀ ਹੈ ਤਾਂ ਉਸ ਨੂੰ ਆਪਣੀ ਜ਼ਿੰਮੇਵਾਰੀ ਵੀ ਸਵੀਕਾਰ ਕਰਨੀ ਚਾਹੀਦੀ ਹੈ।