19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤ ਅਭਿਲਾਖੀ ਸਮਾਗਮ ’ਚ ਕੀਤੀ ਸ਼ਮੂਲੀਅਤ

ਗੁਰੂ ਹਰ ਸਹਾਏ, 18 ਅਕਤੂਬਰ (ਕਪਿਲ ਕੰਧਾਰੀ) - ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਗੁਰੂਸਰ ਜਾਮਣੀ ਸਾਹਿਬ, ਬਜੀਦਪੁਰ ਵਿਖੇ ਸਹਿਜ ਪਾਠ ਸੇਵਾ ਲਹਿਰ ਵਲੋਂ ਕਰਵਾਏ ਗਏ ਅੰਮ੍ਰਿਤ ਅਭਿਲਾਖੀ ਸਮਾਗਮ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਸਕੂਲ ਦੀ ਡਿਵਿਨਿਟੀ ਅਧਿਆਪਕਾ ਸ੍ਰੀਮਤੀ ਕਰਮਜੀਤ ਵੀ ਮੌਜੂਦ ਸਨ।

Ad Position 21
No active advertisement
ਸਮਾਗਮ ’ਚ ਭਾਗ ਲੈਣ ਵਾਲੇ ਵਿਦਿਆਰਥੀ ਸਟਾਫ ਦੇ ਨਾਲ। ਤਸਵੀਰ- ਕਪਿਲ ਕੰਧਾਰੀ 19-10-2026
ਗੁਰੂ ਹਰ ਸਹਾਏ, 18 ਅਕਤੂਬਰ (ਕਪਿਲ ਕੰਧਾਰੀ) - ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਗੁਰੂਸਰ ਜਾਮਣੀ ਸਾਹਿਬ, ਬਜੀਦਪੁਰ ਵਿਖੇ ਸਹਿਜ ਪਾਠ ਸੇਵਾ ਲਹਿਰ ਵਲੋਂ ਕਰਵਾਏ ਗਏ ਅੰਮ੍ਰਿਤ ਅਭਿਲਾਖੀ ਸਮਾਗਮ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਸਕੂਲ ਦੀ ਡਿਵਿਨਿਟੀ ਅਧਿਆਪਕਾ ਸ੍ਰੀਮਤੀ ਕਰਮਜੀਤ ਵੀ ਮੌਜੂਦ ਸਨ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ, ਸੇਵਾ, ਸਿਮਰਨ ਤੇ ਸੰਗਤ ਦੇ ਮਹੱਤਵ ਬਾਰੇ ਜਾਣਨ ਤੇ ਪ੍ਰੇਰਨਾ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਅਜਿਹੇ ਧਾਰਮਿਕ ਤੇ ਅਧਿਆਤਮਿਕ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਨਿਮਰਤਾ ਤੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦੀ ਭਾਵਨਾ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਚੇਅਰਮੈਨ ਮਹੀਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਤੇ ਮੈਨੇਜਰ ਕਮਲਪਾਲ ਸਿੰਘ ਨੇ ਵਿਦਿਆਰਥੀਆਂ ਦੀ ਇਸ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਧਰਮ, ਸੱਭਿਆਚਾਰਕ ਵਿਰਸੇ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ। ਸਮਾਗਮ ਵਿਚ ਸਕੂਲ ਵਲੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਏਕਮਜੀਤ ਸਿੰਘ ਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਜਤਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨੱਥੇ ਸ਼ਾਹ ਦੀ ਯਾਦ ’ਚ ਪਿੰਡ ਮੋਹਨ ਕੇ ਹਿਠਾੜ ਵਿਖੇ ਲੱਗਿਆ ਸਾਲਾਨਾ ਮੇਲਾ ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ
Ad Position 24