19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬਾਬਾ ਨੱਥੇ ਸ਼ਾਹ ਦੀ ਯਾਦ ’ਚ ਪਿੰਡ ਮੋਹਨ ਕੇ ਹਿਠਾੜ ਵਿਖੇ ਲੱਗਿਆ ਸਾਲਾਨਾ ਮੇਲਾ

ਗੋਲੂ ਕਾ ਮੋੜ, 18 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ.

Ad Position 21
No active advertisement
ਬਾਬਾ ਨੱਥੇ ਸ਼ਾਹ ਦੇ ਮੇਲੇ ਦੌਰਾਨ ਦਰਸ਼ਕਾਂ ਦਾ ਮਨੋਰੰਜਨ ਕਰਦਾ ਹੋਇਆ ਛਿੰਦਾ ਸ਼ੌਂਕੀ ਤੇ ਬੀਬਾ ਜੰਨਤ ਕੌਰ। ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ 19-10-2026
ਗੋਲੂ ਕਾ ਮੋੜ, 18 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ ’ਤੇ ਸਥਿਤ ਪਿੰਡ ਮੋਹਨ ਕੇ ਹਿਠਾੜ ਵਿਖੇ ਬਾਬਾ ਨੱਥੇ ਸ਼ਾਹ ਦੀ ਯਾਦ ਵਿਚ ਸਾਲਾਨਾ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਤੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਦਰਗਾਹ ’ਤੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ। ਮੇਲੇ ਦੇ ਸਬੰਧ ਵਿੱਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ ਸਵੇਰੇ 10 ਵਜੇ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਬਚਨ ਸਿੰਘ ਨੇ ਇਲਾਕੇ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੇਲੇ ਦੀ ਰੌਣਕ ਨੂੰ ਵਧਾਉਣ ਲਈ ਪੰਜਾਬੀ ਗਾਇਕ ਜੋੜੀ ਛਿੰਦਾ ਸ਼ੌਂਕੀ ਤੇ ਬੀਬਾ ਜੰਨਤ ਕੌਰ ਪਹੁੰਚੇ ਤੇ ਆਪਣੀ ਗਾਇਕੀ ਨਾਲ ਹਾਜ਼ਰ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਸੁਭਾਸ਼ ਚੰਦਰ, ਓਮ ਪ੍ਰਕਾਸ਼ ਨੰਬਰਦਾਰ, ਅਮੋਲਕ ਰਾਜ ਸਾਬਕਾ ਪੰਚ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੂਟਾ ਰਾਮ, ਵੇਦ ਪ੍ਰਕਾਸ਼ ਮਿਸਤਰੀ ਸੈਦੇ ਕੇ, ਸੰਦੀਪ ਕੰਬੋਜ ਦੀਪਾ, ਰਾਮ ਕ੍ਰਿਸ਼ਨ, ਸੰਨੀ ਕੰਬੋਜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮਰਿਸ਼ੀ ਸਕੂਲ ਦੀਆਂ ਲੜਕੀਆਂ ਦੀਆਂ ਟੀਮਾਂ ਜੇਤੂ ਰਹੀਆਂ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤ ਅਭਿਲਾਖੀ ਸਮਾਗਮ ’ਚ ਕੀਤੀ ਸ਼ਮੂਲੀਅਤ
Ad Position 24