18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਫ਼ਾਜ਼ਿਲਕਾ ਵਿਚ ਲੋੜਵੰਦ ਪਰਿਵਾਰ ਦੀਆਂ ਧੀਆਂ ਦੇ ਅਨੰਦ ਕਾਰਜ 12 ਨਵੰਬਰ ਨੂੰ ਆਪ ਆਗੂ ਸੰਦੀਪ ਸਿੰਘ ਭੱਟੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)- ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਸਮੂਹਿਕ ਵਿਆਹ ਸਮਾਗਮ ਕਰਵਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕੇ ਤੋਂ ਸੀਨੀਅਰ ਆਗੂ ਸੰਦੀਪ ਸਿੰਘ ਭੱਟੀ ਤੇ ਉਨ੍ਹਾਂ ਦੀ ਟੀਮ ਵਲੋਂ ਇਸ ਪਵਿੱਤਰ ਕਾਰਜ ਦੀ ਪਹਿਲ ਕੀਤੀ ਗਈ ਹੈ।

Ad Position 21
No active advertisement
ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੰਦੇ ਹੋਏ ‘ਆਪ’ ਆਗੂ ਸੰਦੀਪ ਸਿੰਘ ਭੱਟੀ ਅਤੇ ਹੋਰ ਸਾਥੀ। ਅਜੀਤ ਤਸਵੀਰ 19-10-2026
ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)- ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਸਮੂਹਿਕ ਵਿਆਹ ਸਮਾਗਮ ਕਰਵਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕੇ ਤੋਂ ਸੀਨੀਅਰ ਆਗੂ ਸੰਦੀਪ ਸਿੰਘ ਭੱਟੀ ਤੇ ਉਨ੍ਹਾਂ ਦੀ ਟੀਮ ਵਲੋਂ ਇਸ ਪਵਿੱਤਰ ਕਾਰਜ ਦੀ ਪਹਿਲ ਕੀਤੀ ਗਈ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ‘ਆਪ’ ਆਗੂ ਸੰਦੀਪ ਸਿੰਘ ਭੱਟੀ ਨੇ ਖ਼ੁਦ ਇਸ ਗੱਲ ਦਾ ਐਲਾਨ ਕਰਦਿਆਂ ਪੂਰੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲੀ 12 ਨਵੰਬਰ ਨੂੰ 31 ਲੋੜਵੰਦ ਪਰਿਵਾਰਾਂ ਧੀਆਂ ਦਾ ਸਮੂਹਿਕ ਵਿਆਹ ਸਮਾਗਮ ਕਰਵਾਇਆ ਜਾਵੇਗਾ। ਨਵ-ਵਿਆਹੇ ਜੋੜਿਆਂ ਨੂੰ ਤੋਹਫ਼ੇ ਤੇ ਦਾਜ ਦੇ ਰੂਪ ਵਿਚ ਜ਼ਰੂਰੀ ਘਰੇਲੂ ਸਾਮਾਨ ਵੀ ਦਿੱਤਾ ਜਾਵੇਗਾ। ਸੰਦੀਪ ਸਿੰਘ ਭੱਟੀ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਾਜ਼ਿਲਕਾ ਇਲਾਕੇ ਦੇ ਕਿਸੇ ਵੀ ਪਿੰਡ ਜਾਂ ਸ਼ਹਿਰ ਦਾ ਕੋਈ ਵੀ ਗ਼ਰੀਬ ਜਾਂ ਲੋੜਵੰਦ ਪਰਿਵਾਰ, ਜੋ ਆਪਣੀ ਧੀ ਦਾ ਵਿਆਹ ਕਰਵਾਉਣ ਵਿਚ ਅਸਮਰਥ ਹੈ, ਉਹ ਉਨ੍ਹਾਂ ਦੇ ਦਫ਼ਤਰ ਆ ਕੇ ਆਪਣਾ ਨਾਂਅ ਦਰਜ ਕਰਵਾ ਸਕਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਦਫ਼ਤਰ ਮਲੋਟ ਰੋਡ ’ਤੇ ਸਥਿਤ ਸੋਨਾਲੀਕਾ ਏਜੰਸੀ ਦੇ ਬਿਲਕੁਲ ਸਾਹਮਣੇ ਬਣਿਆ ਹੋਇਆ ਹੈ ਜਿੱਥੇ ਪਹੁੰਚ ਕੇ ਪਰਿਵਾਰ ਰਜਿਸਟਰੇਸ਼ਨ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਪਾਰਟੀ ਦੀ ਰਜਿਸਟ੍ਰੇਸ਼ਨ ਸੰਬੰਧੀ ਰੁਕਾਵਟਾਂ ਦੂਰ ਹੋਣ ਦੀ ਉਮੀਦ : ਤਰਸੇਮ ਸਿੰਘ ਗੁਰਦੁਆਰਾ ਟ... ਅਗਲੀ ਖ਼ਬਰ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ 11000 ਰੁਪਏ ਰਾਸ਼ੀ ਭੇਟ
Ad Position 24