ਨਵੰਬਰ ਦੇ ਪਹਿਲੇ ਹਫ਼ਤੇ ਤੱਕ ਪਾਰਟੀ ਦੀ ਰਜਿਸਟ੍ਰੇਸ਼ਨ ਸੰਬੰਧੀ ਰੁਕਾਵਟਾਂ ਦੂਰ ਹੋਣ ਦੀ ਉਮੀਦ : ਤਰਸੇਮ ਸਿੰਘ
ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸਾਲਾਨਾ ਗੁਰਮਤਿ ਸਮਾਗਮ ’ਚ ਕੀਤੀ ਸ਼ਿਰਕਤ
ਅਬੋਹਰ, 18 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਬੱਲੂਆਣਾ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਚੱਲ ਰਹੇ ਸਾਲਾਨਾ ਗੁਰਮਤਿ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਸੰਗਤਾਂ ਨਾਲ ਮੌਜੂਦਾ ਪੰਥਕ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪਾਰਟੀ ਦੀ ਰਜਿਸਟ੍ਰੇਸ਼ਨ, ਪੰਜਾਬ ਦੇ ਸਿਆਸੀ ਹਾਲਾਤ ਤੇ ਆਉਣ ਵਾਲੇ ਸਮੇਂ ਵਿਚ ਪੰਥਕ ਸਿਆਸਤ ਦੀ ਭੂਮਿਕਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਗ
ਗੁਰਦੁਆਰਾ ਵਿਖੇ ਸਾਲਾਨਾ ਸਮਾਗਮ ਵਿਚ ਹਾਜ਼ਰੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ। ਅਜੀਤ ਤਸਵੀਰ
19-10-2026
ਅਬੋਹਰ, 18 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਬੱਲੂਆਣਾ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਚੱਲ ਰਹੇ ਸਾਲਾਨਾ ਗੁਰਮਤਿ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਸੰਗਤਾਂ ਨਾਲ ਮੌਜੂਦਾ ਪੰਥਕ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪਾਰਟੀ ਦੀ ਰਜਿਸਟ੍ਰੇਸ਼ਨ, ਪੰਜਾਬ ਦੇ ਸਿਆਸੀ ਹਾਲਾਤ ਤੇ ਆਉਣ ਵਾਲੇ ਸਮੇਂ ਵਿਚ ਪੰਥਕ ਸਿਆਸਤ ਦੀ ਭੂਮਿਕਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਸੰਬੰਧੀ ਚੱਲ ਰਹੀਆਂ ਪ੍ਰਕਿਰਿਆਵਾਂ ਵਿਚ ਆ ਰਹੀਆਂ ਰੁਕਾਵਟਾਂ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਦੂਰ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਦਾ ਮਾਮਲਾ ਅੱਗੇ ਵਧਣ ਨਾਲ ਜਥੇਬੰਦੀ ਨੂੰ ਆਪਣੀਆਂ ਸਿਆਸੀ ਗਤੀਵਿਧੀਆਂ ਹੋਰ ਸੁਚੱਜੇ ਢੰਗ ਨਾਲ ਚਲਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਸਬੰਧਿਤ ਅਕਾਲੀ ਦਲ ਦੀ ਪੰਜਾਬ ਵਿਚ ਵੱਧ ਰਹੀ ਲੋਕਪ੍ਰਿਅਤਾ ਨੂੰ ਦੇਖਦਿਆਂ ਵਿਰੋਧੀ ਧਿਰਾਂ ਚਿੰਤਤ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਥਕ ਪਾਰਟੀ ਨੂੰ ਆਪਣੇ ਸਿਆਸੀ ਅਤੇ ਚੋਣਾਵੀ ਰਾਹ ਤੋਂ ਪਾਸੇ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਯਤਨ ਕੀਤੇ ਜਾ ਰਹੇ ਹਨ ਹਾਲਾਂਕਿ, ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਜਥੇਬੰਦੀ ਆਪਣੇ ਉਦੇਸ਼ਾਂ ਪ੍ਰਤੀ ਦ੍ਰਿੜ੍ਹ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਲੋਕ ਮੌਜੂਦਾ ਸਿਆਸੀ ਧਿਰਾਂ ਨੂੰ ਨਕਾਰ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿਚ ਫ਼ਤਵਾ ਦੇ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ, ਜਗਜੀਤ ਸਿੰਘ ਸੰਧੂ ਝੁਰੜ ਖੇੜਾ, ਸੁਖਵੰਤ ਸਿੰਘ ਫ਼ੌਜੀ, ਸਵਰਨਜੀਤ ਸਿੰਘ ਖ਼ਾਲਸਾ, ਹਰਜੀਤ ਸਿੰਘ ਬਰਾੜ ਮਲੂਕਪੁਰ ਆਦਿ ਆਗੂ ਹਾਜ਼ਰ ਸਨ।