18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਾਜਾਇਜ਼ ਦੇਸੀ ਪਿਸਤੌਲ ਅਤੇ ਦੋ ਮੈਗਜ਼ੀਨਾਂ ਸਮੇਤ ਇਕ ਵਿਅਕਤੀ ਚੜ੍ਹਿਆ ਪੁਲਿਸ ਅੜਿੱਕੇ

ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਤਲਵੰਡੀ ਸਾਬੋ ਪੁਲਿਸ ਵਲੋਂ ਚਲਾਈ ਮੁਹਿੰਮ ਤਹਿਤ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਇਕ ਨਾਜਾਇਜ਼ ਦੇਸੀ ਪਿਸਤੌਲ, ਦੋ ਮੈਗਜ਼ੀਨਾਂ ਸਮੇਤ ਕਾਬੂ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ, ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਸੁਹੇਲ ਕਾਸਿਮ ਮੀਰ ਦੀਆਂ ਹਦਾਇਤਾਂ ਅਤੇ ਡੀ.

Ad Position 21
No active advertisement
ਅਜੀਤ ਡੈਸਕ 19-10-2026
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਤਲਵੰਡੀ ਸਾਬੋ ਪੁਲਿਸ ਵਲੋਂ ਚਲਾਈ ਮੁਹਿੰਮ ਤਹਿਤ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਇਕ ਨਾਜਾਇਜ਼ ਦੇਸੀ ਪਿਸਤੌਲ, ਦੋ ਮੈਗਜ਼ੀਨਾਂ ਸਮੇਤ ਕਾਬੂ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ, ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਸੁਹੇਲ ਕਾਸਿਮ ਮੀਰ ਦੀਆਂ ਹਦਾਇਤਾਂ ਅਤੇ ਡੀ.ਐਸ.ਪੀ ਜਸਜੋਯਤ ਸਿੰਘ ਦੇ ਨਿਰਦੇਸ਼ਾਂ ਮੁਤਾਬਿਕ ਮਾੜੇ ਅਨਸਰਾਂ ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਮੁਖੀ ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਪੁਲਿਸ ਵਲੋਂ ਪਿਛਲੇ ਸਮੇਂ ਤੋਂ ਆਰੰਭੀ ਮੁਹਿੰਮ ਤਹਿਤ ਸਬ ਇੰਸਪੈਕਟਰ ਜਗਮੀਤ ਸਿੰਘ ਪੁਲਿਸ ਪਾਰਟੀ ਸਮੇਤ ਤਲਵੰਡੀ ਸਾਬੋ ਰਾਮਾਂ ਬਾਈਪਾਸ ਨੇੜੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਇਕ ਸ਼ੱਕੀ ਵਿਅਕਤੀ ਨੂੰ ਪੈਦਲ ਜਾਂਦੇ ਦੇਖਿਆ ਤੇ ਸ਼ੱਕ ਦੇ ਆਧਾਰ ‘ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ ਅਤੇ 2 ਮੈਗਜ਼ੀਨ ਬਰਾਮਦ ਕੀਤੇ ਗਏ, ਪੁਲਿਸ ਨੇ ਪਿਸਤੌਲ ਅਤੇ ਮੈਗਜ਼ੀਨ ਆਪਣੇ ਕਬਜ਼ੇ ’ਚ ਲੈ ਕੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ। ਜਾਂਚ ਅਧਿਕਾਰੀ ਸਬ ਇੰਸਪੈਕਟਰ ਜਗਮੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਛਾਣ ਜੀਵਨ ਸਿੰਘ ਵਾਸੀ ਤਲਵੰਡੀ ਸਾਬੋ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਜੈਰਥ ਅਤੇ ਨਗਰ ਕੌਂਸਲ ਟੀਮ ਵਲੋਂ ਭਾਜਪਾ ਦੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਅਗਲੀ ਖ਼ਬਰ ਸਕੂਲਾਂ ’ਚ ਬੱਚਿਆਂ ਨੂੰ ਮਿਲਣ ਵਾਲਾ ਮਿਡ-ਡੇ-ਮੀਲ ਅਧਿਆਪਕਾਂ ਤੇ ਸਕੂਲ ਮੁਖੀਆਂ ਲਈ ਬਣਿਆ ਮੁਸੀਬਤ ਪਿਛਲੇ 6 ਮਹੀਨਿਆਂ ਤੋ...
Ad Position 24