‘ ਆਪ’ ਦੇ ਟਕਸਾਲੀ ਆਗੂ ਬਲਰਾਜ ਸਿੰਘ ਕਟੋਰਾ ਬਣੇ ‘ਆਪ’ ਕਿਸਾਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ
ਨਿਯੁਕਤੀ ’ਤੇ ਜ਼ਿਲ੍ਹੇ ਭਰ ’ਚ ਖੁਸ਼ੀ ਦੀ ਲਹਿਰ, ਲੀਡਰਸ਼ਿਪ ਨੇ ਦਿੱਤੀਆਂ ਵਧਾਈਆਂ
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹਰਮਨ ਪਿਆਰੇ, ਮਿਹਨਤੀ ਅਤੇ ਕਿਸਾਨਾਂ ਦੇ ਹਮਦਰਦ ਤੇ ਟਕਸਾਲੀ ਆਗੂ ਬਲਰਾਜ ਸਿੰਘ ਕਟੋਰਾ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦਾ ਸਟੇਟ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਨਿਯੁਕਤੀ ਪੱਤਰ ਜਾਰੀ ਹੁੰਦਿਆਂ ਹੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ‘ਆਪ’ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਵਰਕਰਾਂ ਵਲੋਂ ਬਲਰਾਜ ਕਟੋਰਾ ਨੂੰ ਵਧਾਈਆਂ ਦੇਣ ਲਈ ਤਾਂਤਾ ਲੱਗ ਗਿਆ।
ਬ
ਬਲਰਾਜ ਸਿੰਘ ਕਟੋਰਾ
19-10-2026
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹਰਮਨ ਪਿਆਰੇ, ਮਿਹਨਤੀ ਅਤੇ ਕਿਸਾਨਾਂ ਦੇ ਹਮਦਰਦ ਤੇ ਟਕਸਾਲੀ ਆਗੂ ਬਲਰਾਜ ਸਿੰਘ ਕਟੋਰਾ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦਾ ਸਟੇਟ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਨਿਯੁਕਤੀ ਪੱਤਰ ਜਾਰੀ ਹੁੰਦਿਆਂ ਹੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ‘ਆਪ’ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਵਰਕਰਾਂ ਵਲੋਂ ਬਲਰਾਜ ਕਟੋਰਾ ਨੂੰ ਵਧਾਈਆਂ ਦੇਣ ਲਈ ਤਾਂਤਾ ਲੱਗ ਗਿਆ। ਆਗੂ ਬਲਰਾਜ ਕਟੋਰਾ ਦੀ ਨਿਯੁਕਤੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਚੇਅਰਮੈਨ ਪੰਜਾਬ ਐਗਰੋ ਸ਼ਮਿੰਦਰ ਸਿੰਘ ਖਿੰਡਾ, ਵਿਧਾਇਕ ਨਰੇਸ਼ ਕਟਾਰੀਆ ਜ਼ੀਰਾ, ਵਿਧਾਇਕ ਫੌਜਾ ਸਿੰਘ ਸਰਾਰੀ ਗੁਰੂਹਰਸਹਾਏ ਤੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਨੇ ਕਿਹਾ ਕਿ ਬਲਰਾਜ ਕਟੋਰਾ ਨੇ ਪਾਰਟੀ ਲਈ ਦਿਨ-ਰਾਤ ਮਿਹਨਤ ਕੀਤੀ ਹੈ ਤੇ ਉਹ ਇਸ ਅਹੁਦੇ ਦੇ ਪੂਰੀ ਤਰ੍ਹਾਂ ਹੱਕਦਾਰ ਹਨ। ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦੇਣ ਵਾਲੇ ਹੋਰਨਾਂ ਆਗੂਆਂ ਵਿਚ ਚੇਅਰਮੈਨ ਮਾਰਕੀਟ ਕਮੇਟੀ ਬੇਅੰਤ ਸਿੰਘ, ਬੀ.ਸੀ. ਕਮਿਸ਼ਨ ਚੇਅਰਮੈਨ ਮਲਕੀਤ ਸਿੰਘ ਥਿੰਦ, ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚੰਦ ਸਿੰਘ ਗਿੱਲ, ਚੇਅਰਮੈਨ ਸੁਖਦੇਵ ਸਿੰਘ ਮੱਲਾਂਵਾਲਾ, ਚੇਅਰਮੈਨ ਇਕਬਾਲ ਸਿੰਘ ਜ਼ੀਰਾ, ਚੇਅਰਮੈਨ ਕੈਪਟਨ ਨਛੱਤਰ ਸਿੰਘ ਮਾਹੂ, ਚੇਅਰਮੈਨ ਬਲਰਾਜ ਸਿੰਘ ਮਮਦੋਟ, ਰਿੰਕੂ ਸੋਢੀ ਚੇਅਰਮੈਨ ਪੰਜੇ ਕੇ ਉਤਾੜ, ਚੇਅਰਮੈਨ ਹਰਮੀਤ ਸਿੰਘ ਖਾਈ, ਚੇਅਰਮੈਨ ਬਲਾਕ ਸੰਮਤੀ ਦਿਲਬਾਗ ਸਿੰਘ ਨੰਡਾ, ਮੈਡਮ ਸੁਸ਼ੀਲ ਵੱਟੀ, ਮਨਜੀਤ ਸਿੰਘ ਔਲਖ ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਬੋਰਡ, ਸੰਗਠਨ ਇੰਚਾਰਜ ਬਖਸ਼ੀਸ਼ ਸਿੰਘ, ਗੁਰਮਨ ਸਿੰਘ ਖਹਿਰਾ, ਯੂਥ ਪ੍ਰਧਾਨ ਮਨਦੀਪ ਸਿੰਘ ਭੁੱਲਰ ਅਤੇ ਵੱਡੀ ਗਿਣਤੀ ਵਿਚ ਸਰਪੰਚ ਤੇ ਵਰਕਰ ਸ਼ਾਮਲ ਹਨ। ਨਵ-ਨਿਯੁਕਤ ਸਟੇਟ ਜੁਆਇੰਟ ਸਕੱਤਰ ਬਲਰਾਜ ਸਿੰਘ ਕਟੋਰਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।