18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਆਕਸਫੋਰਡ ਸਕੂਲ ਵਿਖੇ ‘ਪ੍ਰਮੋਟਿੰਗ ਮੈਂਟਲ ਹੈਲਥ ਅਤੇ ਵੈਲਨੈਸ ਅਮੰਗ ਸਟੂਡੈਂਟਸ’ ਵਿਸ਼ੇ ’ਤੇ ਸੈਮੀਨਾਰ

ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ’ ਭਗਤਾ ਭਾਈਕਾ, ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਵਿਚ ਸਮੇਂ-ਸਮੇਂ ਤੇ ਵੱਖ-ਵੱਖ ਸਿਖਲਾਈ ਸੈਮੀਨਾਰ ਲਗਾਏ ਜਾ ਰਹੇ ਹਨ। ਇਹ ਸੈਮੀਨਾਰ ਵਿਦਿਆਰਥੀਆਂ ਲਈ ਵੀ ਅਤੇ ਅਧਿਆਪਕਾਂ ਲਈ ਵੀ ਮੁਹੱਈਆ ਕਰਵਾਏ ਜਾਂਦੇ ਹਨ।

Ad Position 21
No active advertisement
ਅਜੀਤ ਡੈਸਕ 19-10-2026
ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ’ ਭਗਤਾ ਭਾਈਕਾ, ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਵਿਚ ਸਮੇਂ-ਸਮੇਂ ਤੇ ਵੱਖ-ਵੱਖ ਸਿਖਲਾਈ ਸੈਮੀਨਾਰ ਲਗਾਏ ਜਾ ਰਹੇ ਹਨ।ਇਹ ਸੈਮੀਨਾਰ ਵਿਦਿਆਰਥੀਆਂ ਲਈ ਵੀ ਅਤੇ ਅਧਿਆਪਕਾਂ ਲਈ ਵੀ ਮੁਹੱਈਆ ਕਰਵਾਏ ਜਾਂਦੇ ਹਨ। ਬੀਤੇ ਦਿਨੀਂ ਇਸ ਸੰਸਥਾ ਵਿਚ ਸੀ.ਬੀ.ਐਸ.ਈ ਵਲੋਂ ਆਯੋਜਿਤ ਅਧਿਆਪਕਾਂ ਲਈ ਇੱਕ ਮੋਟੀਵੇਸ਼ਨਲ ਸੈਮੀਨਾਰ ਲਗਵਾਇਆ ਗਿਆ। ਇਸ ਸੈਮੀਨਾਰ ਦੇ ਮੁੱਖ ਸਰੋਤ ਮੈਡਮ ਸੀਮਾ ਅਤੇ ਡਾ.ਸੰਜੇ ਚੁੱਘ ਸਨ । ਡਾ. ਸੰਜੇ ਚੁੱਘ ਵਲੋਂ ਮੈਂਟਲ ਹੈਲਥ ਵਿਸ਼ੇ ਸਬੰਧੀ ਦੱਸਿਆ ਕਿ ਬੱਚੇ ਬਹੁਤ ਹੀ ਨਾਜ਼ੁਕ ਅਤੇ ਦਿਮਾਗ਼ੀ ਤੌਰ ‘ਤੇ ਕੋਮਲ ਹੁੰਦੇ ਹਨ ਜੋ ਕਿ ਕਿਤੇ ਨਾ ਕਿਤੇ ਹੀਣ-ਭਾਵਨਾ, ਡਿਪਰੈਸ਼ਨ ਦੇ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ਬੱਚਿਆਂ ਦੀ ਦਿਮਾਗ਼ੀ ਅਰੋਗਤਾ ਨੂੰ ਕਾਇਮ ਕਰਨ ਲਈ ਉਨ੍ਹਾਂ ਵਿਚੋਂ ਹੀਣ ਭਾਵਨਾ ਅਤੇ ਡਿਪਰੈਸ਼ਨ ਦੇ ਕਾਰਨ ਲੱਭਣੇ ਪੈਣਗੇ ਅਤੇ ਫਿਰ ਉਸ ਨੂੰ ਪ੍ਰੇਰਿਤ ਕਰਦੇ ਹੋਏ ਆਮ ਸਥਿਤੀ ਵੱਲ ਲਿਜਾਇਆ ਜਾ ਸਕਦਾ ਹੈ। ਮੈਡਮ ਸੀਮਾ ਨੇ ਵਿਦਿਆਰਥੀਆਂ ਦੇ ਝੁਕਾਅ, ਦੋਸਤੀ ਦਾ ਦਾਇਰਾ, ਅਕਾਦਮਿਕ ਰਿਪੋਰਟ, ਸਰੀਰਕ ਅਯੋਗਤਾ, ਗੈਰ-ਹਾਜ਼ਰੀ ਅਤੇ ਕਈ ਵਾਰ ਅਧਿਆਪਕ ਦੀ ਨਜ਼ਰ ਵਿਚ ਨਾਂਹ-ਪੱਖੀ ਵਿਵਹਾਰ ਨੂੰ ਮੁੱਦਾ ਬਣਾਉਂਦੇ ਕਿਹਾ ਕਿ ਉੱਪਰ ਦਿੱਤੇ ਕਾਰਨਾਂ ਕਾਰਨ ਵਿਦਿਆਰਥੀ ਆਪਣੇ ਆਪ ਨੂੰ ਇਕੱਲਾ ਮਹਿਸੂਸ ਕਰਦਾ ਹੈ ਅਤੇ ਇਕਾਂਤ ਵਿਚ ਹੀ ਰਹਿਣਾ ਪਸੰਦ ਕਰਦਾ ਹੈ। ਇਸ ਲਈ ਵਿਦਿਆਰਥੀਆਂ ਦਾ ਭਰੋਸਾ ਜਿੱਤ ਕੇ ਅਤੇ ਉਸ ਨਾਲ ਆਪਣਾਪਨ ਦਿਖਾਉਣਾ ਜ਼ਰੂਰੀ ਹੁੰਦਾ ਹੈ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਅਧਿਆਪਕਾਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਸਾਨੂੰ ਵਿਦਿਆਰਥੀਆਂ ਦੇਭਾਵਾਂ, ਜਜਬਾਤਾਂ ਅਤੇ ਸਮੱਸਿਆਵਾਂ ਨੂੰ ਸਮਝਣਾ ਚਾਹੀਦਾ ਹੈ । ਪ੍ਰਿੰਸੀਪਲ ਬਾਂਸਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ’ (ਵਾਈਸ-ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲਾਲੇਆਣਾ ਵਿਚ 10 ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24