19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਟਰੈਕਟਰ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਮੱਲਾਂਵਾਲਾ, 19 ਅਕਤੂਬਰ (ਗੁਰਦੇਵ ਸਿੰਘ)-ਪਿੰਡ ਲੋਹਕੇ ਖੁਰਦ ਵਿਖੇ ਇਕ ਐਗਰੋ ਫਰਮ ਵਿਚ ਟਰੈਕਟਰ ਚਲਾਉਣ ਦਾ ਕੰਮ ਕਰਦੇ ਨੌਜਵਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 20-10-2026
ਮੱਲਾਂਵਾਲਾ, 19 ਅਕਤੂਬਰ (ਗੁਰਦੇਵ ਸਿੰਘ)-ਪਿੰਡ ਲੋਹਕੇ ਖੁਰਦ ਵਿਖੇ ਇਕ ਐਗਰੋ ਫਰਮ ਵਿਚ ਟਰੈਕਟਰ ਚਲਾਉਣ ਦਾ ਕੰਮ ਕਰਦੇ ਨੌਜਵਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਹਿਲ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਅਲੀਪੁਰ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਕਮਲ ਸਿੰਘ ਪਿੰਡ ਲੋਹਕੇ ਖੁਰਦ ਸਥਿਤ ਜੀ.ਜੀ.ਐੱਸ. ਐਗਰੋ ਵਿਚ ਟਰੈਕਟਰ ਚਲਾਉਣ ਦਾ ਕੰਮ ਕਰਦਾ ਸੀ। ਇਸ ਫਰਮ ਦਾ ਮਾਲਕ ਦੀਪਕ ਕੁਮਾਰ ਵਾਸੀ ਮੱਲਾਂਵਾਲਾ ਹੈ। ਉਸ ਨੇ ਦੱਸਿਆ ਕਿ ਉਸ ਨੂੰ ਫਰਮ ਦੇ ਮੁਨੀਮ ਮਨਜਿੰਦਰ ਸਿੰਘ ਦਾ ਫ਼ੋਨ ਆਇਆ ਕਿ ਉਸ ਦਾ ਲੜਕਾ ਗੁਰਕਮਲ ਸਿੰਘ ਟਰੈਕਟਰ ਹੇਠਾਂ ਆਉਣ ਕਾਰਨ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਜ਼ੀਰਾ ਵਿਖੇ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਘਰ ਦੇ ਬਾਹਰੋਂ ਅਲਟੋ ਕਾਰ ਚੋਰੀ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
Ad Position 24