ਘਰ ਦੇ ਬਾਹਰੋਂ ਅਲਟੋ ਕਾਰ ਚੋਰੀ
ਮੱਖੂ, 19 ਅਕਤੂਬਰ (ਵਰਿੰਦਰ ਮਨਚੰਦਾ)- ਮੱਖੂ ਵਿਖੇ ਘਰ ਦੇ ਬਾਹਰ ਖੜ੍ਹੀ ਇਕ ਅਲਟੋ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਰ ਦੇ ਮਾਲਕ ਦੀ ਸ਼ਿਕਾਇਤ ਦੇ ਆਧਾਰ ’ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੱਖੂ, 19 ਅਕਤੂਬਰ (ਵਰਿੰਦਰ ਮਨਚੰਦਾ)- ਮੱਖੂ ਵਿਖੇ ਘਰ ਦੇ ਬਾਹਰ ਖੜ੍ਹੀ ਇਕ ਅਲਟੋ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਰ ਦੇ ਮਾਲਕ ਦੀ ਸ਼ਿਕਾਇਤ ਦੇ ਆਧਾਰ ’ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਪੁੱਤਰ ਜਗਦੀਸ਼ ਰਾਜ ਵਾਸੀ ਜ਼ੀਰਾ ਰੋਡ, ਮੱਖੂ ਵਲੋਂ ਪੁਲਿਸ ਨੂੰ ਦਰਖ਼ਾਸਤ ਦਿੱਤੀ ਗਈ ਸੀ ਕਿ ਉਸ ਦੀ ਅਲਟੋ ਕਾਰ ਨੰਬਰ ਪੀ.ਬੀ.-06-ਐਲ-3837 ਮਿਤੀ 14 ਅਕਤੂਬਰ 2026 ਨੂੰ ਘਰ ਦੇ ਬਾਹਰੋਂ ਚੋਰੀ ਹੋ ਗਈ ਹੈ। ਸ਼ਿਕਾਇਤ ਮਿਲਣ ਉਪਰੰਤ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਸਬੰਧੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਕਾਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਰ ਬਰਾਮਦ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।