ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਦਾਣਾ ਮੰਡੀ ਜ਼ੀਰਾ ਵਿਖੇ ਕੰਡਿਆਂ ਦੀ ਚੈਕਿੰਗ
ਜ਼ੀਰਾ, 19 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਵਲੋਂ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਜਾਂ ਖੱਜਲ-ਖੁਆਰੀ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਰਕਾਰ ਦੀਆਂ ਸਖ਼ਤ ਹਦਾਇਤਾਂ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਜ਼ੀਰਾ, 19 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਵਲੋਂ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਜਾਂ ਖੱਜਲ-ਖੁਆਰੀ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਰਕਾਰ ਦੀਆਂ ਸਖ਼ਤ ਹਦਾਇਤਾਂ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸੇ ਲੜੀ ਅਧੀਨ ਪ੍ਰਸ਼ਾਸਨਿਕ ਟੀਮਾਂ ਵਲੋਂ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਖੇਤੀਬਾੜੀ ਵਿਭਾਗ ਦੀ ਖੇਤੀਬਾੜੀ ਵਿਕਾਸ ਅਫ਼ਸਰ ਏ.ਡੀ.ਓ. ਮੈਡਮ ਸਪਨਾ ਵਲੋਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਦਾਣਾ ਮੰਡੀ ਜ਼ੀਰਾ ਵਿਖੇ ਅਚਨਚੇਤ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਟੀਮ ਨੇ ਮੰਡੀ ਵਿਚ ਝੋਨੇ ਦੀ ਤੋਲ-ਤੁਲਾਈ ਲਈ ਵਰਤੇ ਜਾ ਰਹੇ ਕੰਡਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਓ. ਮੈਡਮ ਸਪਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਮੰਡੀ ਵਿੱਚ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਇਸ ਨਿਰੀਖਣ ਮੌਕੇ ਉਨ੍ਹਾਂ ਨਾਲ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਕੁਮਾਰ ਢੰਡ, ਮੰਡੀ ਸੁਪਰਵਾਈਜ਼ਰ ਜਪਿੰਦਰ ਸਿੰਘ ਸਿੱਧੂ, ਮੰਡੀ ਸੁਪਰਵਾਈਜ਼ਰ ਜਗਮੋਹਨ ਸਿੰਘ, ਆੜ੍ਹਤੀ ਬਸੰਤ ਸਿੰਘ ਧੱਜੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਆੜ੍ਹਤੀਏ, ਕਿਸਾਨ ਤੇ ਮਾਰਕੀਟ ਕਮੇਟੀ ਦਾ ਸਟਾਫ਼ ਹਾਜ਼ਰ ਸੀ।