ਕਿਸਾਨ ਜਥੇਬੰਦੀਆਂ ਵਲੋਂ ਵਿਧਾਇਕ ਰਜਨੀਸ਼ ਦਹੀਆ ਦੇ ਦਫ਼ਤਰ ਅੱਗੇ ਧਰਨਾ
ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ) - ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਵਿਧਾਇਕਾਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ। ਇਸੇ ਲੜੀ ਤਹਿਤ ਫ਼ਿਰੋਜ਼ਪੁਰ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁਨਾਂ ਨੇ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਤੇ ਸਰਕਾਰ ਦੇ ਨਾਂਅ ਲਾਹਨਤ ਪੱਤਰ ਸੌਂਪਿਆ।
ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ) - ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਵਿਧਾਇਕਾਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ। ਇਸੇ ਲੜੀ ਤਹਿਤ ਫ਼ਿਰੋਜ਼ਪੁਰ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁਨਾਂ ਨੇ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਤੇ ਸਰਕਾਰ ਦੇ ਨਾਂਅ ਲਾਹਨਤ ਪੱਤਰ ਸੌਂਪਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਫੈਲਾਅ ਗੰਭੀਰ ਚਿੰਤਾ ਦਾ ਵਿਸ਼ਾ ਹੈ ਜਿਸ ਕਾਰਨ ਨੌਜਵਾਨਾਂ ਦਾ ਭਵਿੱਖ ਬਰਬਾਦ ਹੋ ਰਿਹਾ ਹੈ ਤੇ ਬਹੁਤ ਸਾਰੇ ਪਰਿਵਾਰਾਂ ਨੂੰ ਸੰਤਾਪ ਹੰਢਾਉਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ ਤੇ ਇਸ ਧੰਦੇ ’ਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ ਭੁੱਲਰ, ਜਾਗੀਰ ਸਿੰਘ ਖਹਿਰਾ, ਦਲਵਿੰਦਰ ਸਿੰਘ ਸ਼ੇਰਖਾਂ, ਗੁਰਮੀਤ ਸਿੰਘ ਪੋਜੋਕੇ, ਕਸ਼ਮੀਰ ਸਿੰਘ ਅਰਾਈਆਂ ਵਾਲਾ ਆਦਿ ਨੇ ਸੰਬੋਧਨ ਕੀਤਾ।