ਲਾਈਨਮੈਨ ਪਵਨ ਕੰਬੋਜ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਪੰਜੇ ਕੇ ਉਤਾੜ, 19 ਅਕਤੂਬਰ (ਪੱਪੂ ਸੰਧਾ)- ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਜਾਨ ਗੁਆਉਣ ਵਾਲੇ ਲਾਈਨਮੈਨ ਪਵਨ ਕੰਬੋਜ ਦੀ ਮੌਤ ’ਤੇ ਇੰਟਰਨੈਸ਼ਨਲ ਸਰਵ ਕੰਬੋਜ ਮਹਾਂਸਭਾ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਹੈ। ਮਹਾਂਸਭਾ ਦੇ ਰਾਸ਼ਟਰੀ ਪ੍ਰਧਾਨ ਹਰਜਿੰਦਰ ਹਾਂਡਾ, ਰਾਸ਼ਟਰੀ ਜਨਰਲ ਸਕੱਤਰ ਲੈਕਚਰਾਰ ਆਸ਼ੂਤੋਸ਼ ਕੰਬੋਜ, ਰਾਸ਼ਟਰੀ ਉਪ ਪ੍ਰਧਾਨ ਮਾਸਟਰ ਕ੍ਰਾਂਤੀ ਕੰਬੋਜ, ਉਪ ਪ੍ਰਧਾਨ ਹਰੀਸ਼ ਨੱਢਾ, ਮੀਤ ਪ੍ਰਧਾਨ ਪ੍ਰਿੰਸੀਪਲ ਓਮ ਪ੍ਰਕਾਸ਼ ਬੱਟੀ ਤੇ ਪ੍ਰਿੰਸੀਪਲ ਕੁਲਦੀਪ ਸਿੰਘ ਸੰਧਾ ਨੇ ਕਿਹਾ ਕਿ ਪਵਨ ਕੰਬੋਜ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਤੇ ਪਰਿਵਾਰ ਦਾ ਇਕਲੌਤਾ ਕਮਾਊ ਜੀਅ ਸੀ।
ਲ
ਲਾਈਨਮੈਨ ਪਵਨ ਕੰਬੋਜ
20-10-2026
ਪੰਜੇ ਕੇ ਉਤਾੜ, 19 ਅਕਤੂਬਰ (ਪੱਪੂ ਸੰਧਾ)- ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਜਾਨ ਗੁਆਉਣ ਵਾਲੇ ਲਾਈਨਮੈਨ ਪਵਨ ਕੰਬੋਜ ਦੀ ਮੌਤ ’ਤੇ ਇੰਟਰਨੈਸ਼ਨਲ ਸਰਵ ਕੰਬੋਜ ਮਹਾਂਸਭਾ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਹੈ। ਮਹਾਂਸਭਾ ਦੇ ਰਾਸ਼ਟਰੀ ਪ੍ਰਧਾਨ ਹਰਜਿੰਦਰ ਹਾਂਡਾ, ਰਾਸ਼ਟਰੀ ਜਨਰਲ ਸਕੱਤਰ ਲੈਕਚਰਾਰ ਆਸ਼ੂਤੋਸ਼ ਕੰਬੋਜ, ਰਾਸ਼ਟਰੀ ਉਪ ਪ੍ਰਧਾਨ ਮਾਸਟਰ ਕ੍ਰਾਂਤੀ ਕੰਬੋਜ, ਉਪ ਪ੍ਰਧਾਨ ਹਰੀਸ਼ ਨੱਢਾ, ਮੀਤ ਪ੍ਰਧਾਨ ਪ੍ਰਿੰਸੀਪਲ ਓਮ ਪ੍ਰਕਾਸ਼ ਬੱਟੀ ਤੇ ਪ੍ਰਿੰਸੀਪਲ ਕੁਲਦੀਪ ਸਿੰਘ ਸੰਧਾ ਨੇ ਕਿਹਾ ਕਿ ਪਵਨ ਕੰਬੋਜ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਤੇ ਪਰਿਵਾਰ ਦਾ ਇਕਲੌਤਾ ਕਮਾਊ ਜੀਅ ਸੀ। ਉਹ ਆਪਣੇ ਪਿੱਛੇ ਪਤਨੀ, ਦੋ ਸਾਲ ਦਾ ਪੁੱਤਰ ਤੇ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ। ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਤੇ ਪਰਿਵਾਰ ਦੇ ਸਾਹਮਣੇ ਭਵਿੱਖ ਦੀਆਂ ਵੱਡੀਆਂ ਚੁਨੌਤੀਆਂ ਖੜ੍ਹੀਆਂ ਹੋ ਗਈਆਂ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਵਨ ਕੰਬੋਜ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ, ਫੈਮਿਲੀ ਪੈਨਸ਼ਨ ਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।