ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਇਨਸਾਫ਼ ਮੋਰਚੇ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ
ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ, ਗੁਰਿੰਦਰ ਸਿੰਘ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਗਏ ਹਨ। ਮੋਰਚੇ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਹਲਕਾ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਦੇ ਨਾਂ ਉਨ੍ਹਾਂ ਦੇ ਨਿੱਜੀ ਸਕੱਤਰਾਂ ਨੂੰ ਲਾਹਨਤ ਪੱਤਰ ਸੌਂਪੇ ਗਏ ਤੇ ਮਾਮਲੇ ਵਿਚ ਆਪਣਾ ਪੱਖ ਸਪਸ਼ਟ ਕਰਨ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਕੋਲ ਆਵਾਜ਼ ਉਠਾਉਣ ਦੀ ਮੰਗ ਕੀਤੀ ਗਈ।
ਵ
ਵਿਧਾਇਕ ਦਹੀਯਾ ਤੇ ਵਿਧਾਇਕ ਭੁੱਲਰ ਦੇ ਨਿੱਜੀ ਸਕੱਤਰਾਂ ਨੂੰ ਇਨਸਾਫ਼ ਮੋਰਚੇ ਵਲੋਂ ਭੇਜੇ ਲਾਹਨਤ ਪੱਤਰ ਸੌਂਪਣ ਸਮੇਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ। ਤਸਵੀਰਾਂ-ਕੁਲਬੀਰ ਸਿੰਘ ਸੋਢੀ
20-10-2026
ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ, ਗੁਰਿੰਦਰ ਸਿੰਘ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਗਏ ਹਨ। ਮੋਰਚੇ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਹਲਕਾ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਦੇ ਨਾਂ ਉਨ੍ਹਾਂ ਦੇ ਨਿੱਜੀ ਸਕੱਤਰਾਂ ਨੂੰ ਲਾਹਨਤ ਪੱਤਰ ਸੌਂਪੇ ਗਏ ਤੇ ਮਾਮਲੇ ਵਿਚ ਆਪਣਾ ਪੱਖ ਸਪਸ਼ਟ ਕਰਨ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਕੋਲ ਆਵਾਜ਼ ਉਠਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਗੁਰਚਰਨ ਸਿੰਘ ਭੁੱਲਰ, ਤੇਜਿੰਦਰ ਸਿੰਘ ਦਿਉਲ, ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜਗਦੀਪ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਵਾਰਿਸ ਪੰਜਾਬ ਦੇ, ਬਾਬਾ ਸਤਨਾਮ ਸਿੰਘ ਵੱਲੀਆਂ, ਸੀਨੀਅਰ ਆਗੂ ਇੰਟਰਨੈਸ਼ਨਲ ਪੰਥਕ ਅਕਾਲੀ ਦਲ, ਗੁਰਸੇਵਕ ਸਿੰਘ ਧਾਲੀਵਾਲ ਸੂਬਾ ਪ੍ਰਧਾਨ ਮਝੈਲ, ਦਵਿੰਦਰ ਸਿੰਘ ਫੁੱਲਰਵਨ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਝੈਲ, ਅਮਰਜੀਤ ਸਿੰਘ ਘਾਰੂ, ਗੁਰਚਰਨ ਸਿੰਘ ਸੰਗਾ, ਅਵਤਾਰ ਸਿੰਘ, ਕਰਨਵੀਰ ਸਿੰਘ, ਮਿਸਲ ਸਤਲੁਜ ਤੋਂ ਮਾਨ ਸਿੰਘ ਕਿਲੀ, ਕਰਮਪਾਲ ਸਿੰਘ ਬੈਰਕਾਂ, ਰਣਜੀਤ ਸਿੰਘ ਲਾਡੀ ਬੱਬਰ, ਕੁਲਵਿੰਦਰ ਕੌਰ ਭਾਵੜਾ, ਬੀਬੀ ਸੰਦੀਪ ਕੌਰ, ਹਰਬੀਰ ਸਿੰਘ ਸ਼ਾਮ ਸਿੰਘ ਵਾਲਾ, ਕਿਰਨਦੀਪ ਸਿੰਘ, ਹਰਨੇਕ ਸਿੰਘ ਮਹਿੰਮਾ, ਸਾਰਜ ਸਿੰਘ ਸਰਪੰਚ, ਰਣਜੀਤ ਸਿੰਘ, ਜੁਗਰਾਜ ਸਿੰਘ, ਹਰਜੀਤ ਸਿੰਘ ਸੰਧੂ, ਪਰਮਜੀਤ ਸਿੰਘ ਭੁੱਲਰ, ਜਗੀਰ ਸਿੰਘ, ਗੁਰਦੀਪ ਸਿੰਘ, ਹੀਰਾ ਸਿੰਘ, ਬੋਹੜ ਸਿੰਘ, ਬੀਬੀ ਸੰਦੀਪ ਕੌਰ, ਬੀਬੀ ਕੁਲਵਿੰਦਰ ਕੌਰ ਭਾਵੜਾ ਤੇ ਕਰਮਪਾਲ ਸਿੰਘ ਬੈਰਕਾਂ ਸਮੇਤ ਹੋਰ ਆਗੂ ਹਾਜ਼ਰ ਸਨ।