19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਸਲ੍ਹਾ ਲਾਇਸੈਂਸ ਬਣਾਉਣ ਤੇ ਨਵਿਆਉਣ ਦੇ ਮਾਮਲੇ ਦਾ ਨਿਯਮਾਂ ਅਨੁਸਾਰ ਨਿਪਟਾਰਾ ਕੀਤਾ ਜਾਵੇ- ਬਾਠ

ਮੁੱਦਕੀ, 19 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਅਸਲ੍ਹਾ ਲਾਇਸੈਂਸ ਬਣਵਾਉਣ ਅਤੇ ਪੁਰਾਣੇ ਲਾਇਸੈਂਸਾਂ ਦਾ ਨਵੀਨੀਕਰਨ ਕਰਵਾਉਣ ਵਾਲੇ ਲੋਕਾਂ ਨੂੰ ਕਈ-ਕਈ ਮਹੀਨਿਆਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਕਿਸਾਨ ਯੂਨੀਅਨ ਏਕਤਾ ਦੀਪ ਸਿੱਧੂ ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਬਾਠ ਨੇ ਕਿਹਾ ਕਿ ਅਸਲ੍ਹਾ ਲਾਇਸੈਂਸਾਂ ਦੀ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਕਾਰਨ ਲੋਕਾਂ ਨੂੰ ਦਫ਼ਤਰਾਂ ਦੇ ਵਾਰ-ਵਾਰ ਚੱਕਰ ਕੱਟਣੇ ਪੈ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-10-2026
ਮੁੱਦਕੀ, 19 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਅਸਲ੍ਹਾ ਲਾਇਸੈਂਸ ਬਣਵਾਉਣ ਅਤੇ ਪੁਰਾਣੇ ਲਾਇਸੈਂਸਾਂ ਦਾ ਨਵੀਨੀਕਰਨ ਕਰਵਾਉਣ ਵਾਲੇ ਲੋਕਾਂ ਨੂੰ ਕਈ-ਕਈ ਮਹੀਨਿਆਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਕਿਸਾਨ ਯੂਨੀਅਨ ਏਕਤਾ ਦੀਪ ਸਿੱਧੂ ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਬਾਠ ਨੇ ਕਿਹਾ ਕਿ ਅਸਲ੍ਹਾ ਲਾਇਸੈਂਸਾਂ ਦੀ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਕਾਰਨ ਲੋਕਾਂ ਨੂੰ ਦਫ਼ਤਰਾਂ ਦੇ ਵਾਰ-ਵਾਰ ਚੱਕਰ ਕੱਟਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਲੋੜੀਂਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਦੇ ਬਾਵਜੂਦ ਕਈ ਲੋਕ ਆਪਣੇ ਲਾਇਸੈਂਸਾਂ ਸਬੰਧੀ ਕੰਮ ਹੋਣ ਦੀ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦਾ ਕੀਮਤੀ ਸਮਾਂ ਬਰਬਾਦ ਹੋ ਰਿਹਾ ਹੈ ਅਤੇ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵਰਨ ਸਿੰਘ ਬਾਠ ਨੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਨਵੇਂ ਅਸਲ੍ਹਾ ਲਾਇਸੈਂਸ ਜਾਰੀ ਕਰਨ ਅਤੇ ਪੁਰਾਣੇ ਲਾਇਸੈਂਸਾਂ ਦੇ ਨਵੀਨੀਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇ, ਲੰਬੇ ਸਮੇਂ ਤੋਂ ਪੈਂਡਿੰਗ ਪਏ ਮਾਮਲਿਆਂ ਦਾ ਨਿਯਮਾਂ ਅਨੁਸਾਰ ਜਲਦ ਨਿਪਟਾਰਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਮਾ, ਵੱਡੀ ਭੈਣ ਦਾ ਦਿਹਾਂਤ ਅਗਲੀ ਖ਼ਬਰ ਫਲਦਾਰ ਬੂਟੇ ਸਿਰਫ਼ ਰਜਿਸਟਰਡ ਨਰਸਰੀਆਂ ਤੋਂ ਹੀ ਖ਼ਰੀਦਣ ਕਿਸਾਨ- ਡਾ.ਬਲਕਾਰ ਸਿੰਘ
Ad Position 24