19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ’ਚ ਇਨਸਾਫ਼ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵਿਧਾਇਕ ਭੁੱਲਰ ਦੇ ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦਫ਼ਤਰ ਮੂਹਰੇ ਤਿੰਨ ਘੰਟੇ ਧਰਨਾ ਦਿੱਤਾ ਗਿਆ ਤੇ ਲਾਹਨਤ ਪੱਤਰ ਚਿਪਕਾਇਆ ਗਿਆ। ਆਗੂਆਂ ਨੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦੇ ਕਤਲ ਨੂੰ ਗੰਭੀਰ ਮਾਮਲਾ ਦੱਸਦਿਆਂ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦਫ਼ਤਰ ਮੂਹਰੇ ਤਿੰਨ ਘੰਟੇ ਧਰਨਾ ਦਿੱਤਾ ਗਿਆ ਤੇ ਲਾਹਨਤ ਪੱਤਰ ਚਿਪਕਾਇਆ ਗਿਆ। ਆਗੂਆਂ ਨੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦੇ ਕਤਲ ਨੂੰ ਗੰਭੀਰ ਮਾਮਲਾ ਦੱਸਦਿਆਂ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ, ਨਰਿੰਦਰ ਪਾਲ ਸਿੰਘ ਜੁਤਾਲਾ, ਬਚਿੱਤਰ ਸਿੰਘ, ਕੇਵਲ ਸਿੰਘ, ਸਲਵਿੰਦਰ ਸਿੰਘ, ਅਜਮੇਰ ਸਿੰਘ, ਅਵਤਾਰ ਸਿੰਘ ਸਾਬੂਆਣਾ, ਮੰਗਲ ਸਿੰਘ ਸਵਾਈ ਕੇ, ਗੁਰਬਖ਼ਸ਼ ਸਿੰਘ, ਮੱਸਾ ਸਿੰਘ, ਗੁਰਮੁਖ ਸਿੰਘ, ਸੁਖਦੇਵ ਸਿੰਘ, ਮੱਖਣ ਸਿੰਘ, ਰਜਿੰਦਰ ਸਿੰਘ ਭੁੱਲਰਵਨ, ਡਾ. ਵਰਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਨਸ਼ੇ ਤੇ ‘ਚਿੱਟੇ’ ਨੂੰ ਰੋਕਣ ਲਈ ਸਖ਼ਤ ਐਕਸ਼ਨ ਲਵੇ ਸੂਬਾ ਸਰਕਾਰ- ਬੀ.ਕੇ.ਯੂ. ਅਗਲੀ ਖ਼ਬਰ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ’ਚ ਅਕਾਲੀ ਵਰਕਰਾਂ ਵਲੋਂ ਵਿਧਾਇਕ ਕਟਾਰੀਆ ਦੀ ਕੋਠੀ ਦੇ ਬਾਹਰ ਰੋਸ ਧਰਨਾ
Ad Position 24