19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੈਡੀਕਲ ਨਸ਼ੇ ਤੇ ‘ਚਿੱਟੇ’ ਨੂੰ ਰੋਕਣ ਲਈ ਸਖ਼ਤ ਐਕਸ਼ਨ ਲਵੇ ਸੂਬਾ ਸਰਕਾਰ- ਬੀ.ਕੇ.ਯੂ.

ਮੁੱਦਕੀ, 19 ਅਕਤੂਬਰ (ਭੁਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਇਕ ਵਿਸ਼ੇਸ਼ ਮੀਟਿੰਗ ਜ਼ੋਨ ਪ੍ਰਧਾਨ ਸੁਖਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਸਬਾ ਮੁੱਦਕੀ ਵਿਖੇ ਹੋਈ ਜਿਸ ਵਿਚ ਪੰਜਾਬ ਵਿਚ ਸ਼ਰੇਆਮ ਵਿਕ ਰਹੇ ਮੈਡੀਕਲ ਨਸ਼ੇ ਤੇ ਘਰ-ਘਰ ਪਹੁੰਚ ਰਹੇ ‘ਚਿੱਟੇ ’ਤੇ ਚਿੰਤਾ ਪ੍ਰਗਟ ਕੀਤੀ ਗਈ। ਇਸ ਮੌਕੇ ਗੁਰਬਾਜ਼ ਸਿੰਘ ਬਲਾਕ ਪ੍ਰਧਾਨ, ਸੁਖਮੰਦਰ ਸਿੰਘ ਜਨਰਲ ਸਕੱਤਰ, ਹਰਵਿੰਦਰ ਸਿੰਘ ਮੀਤ ਪ੍ਰਧਾਨ, ਦਰਸ਼ਨ ਸਿੰਘ ਫ਼ੌਜੀ ਖ਼ਜ਼ਾਨਚੀ, ਗੁਰਭਿੰਦਰ ਸਿੰਘ ਮੀਤ ਪ੍ਰਧਾਨ, ਜੱਜ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਕੈਂਥ, ਗੁਰਸੇਵਕ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਮੁੱਦਕੀ, 19 ਅਕਤੂਬਰ (ਭੁਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਇਕ ਵਿਸ਼ੇਸ਼ ਮੀਟਿੰਗ ਜ਼ੋਨ ਪ੍ਰਧਾਨ ਸੁਖਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਸਬਾ ਮੁੱਦਕੀ ਵਿਖੇ ਹੋਈ ਜਿਸ ਵਿਚ ਪੰਜਾਬ ਵਿਚ ਸ਼ਰੇਆਮ ਵਿਕ ਰਹੇ ਮੈਡੀਕਲ ਨਸ਼ੇ ਤੇ ਘਰ-ਘਰ ਪਹੁੰਚ ਰਹੇ ‘ਚਿੱਟੇ ’ਤੇ ਚਿੰਤਾ ਪ੍ਰਗਟ ਕੀਤੀ ਗਈ। ਇਸ ਮੌਕੇ ਗੁਰਬਾਜ਼ ਸਿੰਘ ਬਲਾਕ ਪ੍ਰਧਾਨ, ਸੁਖਮੰਦਰ ਸਿੰਘ ਜਨਰਲ ਸਕੱਤਰ, ਹਰਵਿੰਦਰ ਸਿੰਘ ਮੀਤ ਪ੍ਰਧਾਨ, ਦਰਸ਼ਨ ਸਿੰਘ ਫ਼ੌਜੀ ਖ਼ਜ਼ਾਨਚੀ, ਗੁਰਭਿੰਦਰ ਸਿੰਘ ਮੀਤ ਪ੍ਰਧਾਨ, ਜੱਜ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਕੈਂਥ, ਗੁਰਸੇਵਕ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜ਼ੋਨ ਪ੍ਰਧਾਨ ਸੁਖਜੀਤ ਸਿੰਘ ਬਰਾੜ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਇਕ ਕੈਮਿਸਟ ਦੁਕਾਨਦਾਰ ਵਲੋਂ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਜਾਂਦੀ ਹੈ ਪਰ ਪੰਜਾਬ ਸਰਕਾਰ ਵਲੋਂ ਡਰੱਗ ਮਾਫ਼ੀਆ ’ਤੇ ਕੋਈ ਵੱਡਾ ਐਕਸ਼ਨ ਨਹੀਂ ਲਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਦਾ ਢੰਡੋਰਾ ਪਿੱਟਿਆ ਜਾ ਰਿਹਾ ਤੇ ਦੂਜੇ ਪਾਸੇ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੈਡੀਕਲ ਨਸ਼ੇ ਅਤੇ ‘ਚਿੱਟੇ’ ਨਸ਼ੇ ’ਤੇ ਰੋਕ ਲਗਾਉਣ ਲਈ ਸਖ਼ਤ ਕਦਮ ਨਾ ਉਠਾਏ ਤਾਂ ਪੰਜਾਬ ਸਰਕਾਰ ਦਾ ਸਮੂਹ ਕਿਸਾਨ ਜਥੇਬੰਦੀਆਂ ਤੇ ਸਮੂਹ ਭਰਾਤਰੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਇਕਬਾਲ ਸਿੰਘ, ਜਸਵਿੰਦਰ ਸਿੰਘ ਬੱਬੂ ਭੈਲ, ਮਹਿੰਦਰ ਸਿੰਘ ਪ੍ਰਧਾਨ, ਗੁਰਨਾਮ ਸਿੰਘ, ਪ੍ਰਿਤਪਾਲ ਸਿੰਘ, ਰਾਜੂ ਪ੍ਰੇਮੀ, ਗੁਰਮੇਲ ਸਿੰਘ ਮੀਤ ਪ੍ਰਧਾਨ, ਬਲਜੀਤ ਸਿੰਘ ਮੈਂਬਰ, ਸਾਗਰ ਸਟੂਡੀਓ, ਦੀਪ ਸਟੂਡੀਓ, ਗੁਰਵਿੰਦਰ ਸੰਧੂ, ਸਤਿਨਾਮ ਸਿੰਘ ਸੱਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਰੱਗ ਹੌਟਸਪੌਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਧਾਰਨ ਲਈ ਯਤਨ ਕੀਤੇ ਜਾ ਰਹੇ ਹਨ- ਨਵਦੀਪ ਕੰਧਵਾਲੀਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ’ਚ ਇਨਸਾਫ਼ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵਿਧਾਇਕ ਭੁੱਲਰ ਦੇ ਦਫ਼ਤਰ ਮੂਹਰੇ ਧ...
Ad Position 24