ਸਾਢੇ 35 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫਰਾਰ
ਜ਼ੀਰਾ,20 ਅਕਤੂਬਰ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਸਾਢੇ 35 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ਜਦੋਂ ਕਿ ਦੋਸ਼ੀ ਮੌਕੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ ਹੈ। ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.
ਜ਼ੀਰਾ,20 ਅਕਤੂਬਰ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਸਾਢੇ 35 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ਜਦੋਂ ਕਿ ਦੋਸ਼ੀ ਮੌਕੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ ਹੈ। ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ’ਤੇ ਸਨ ਕਿ ਜਦੋਂ ਪੁਲਿਸ ਪਾਰਟੀ ਰਕਬਾ ਪਿੰਡ ਕਟੋਰਾ ਪਾਸ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਕਟੋਰਾ ਨਜਾਇਜ਼ ਸ਼ਰਾਬ ਕਸ਼ੀਦ ਕਰਕੇ ਵੇਚਣ ਦਾ ਆਦੀ ਹੈ, ਜੋ ਕਿ ਹੁਣ ਵੀ ਨਜਾਇਜ਼ ਸ਼ਰਾਬ ਵੇਚ ਰਿਹਾ ਹੈ । ਸੂਚਨਾ ਭਰੋਸੇਯੋਗ ਹੋਣ ਕਰਕੇ ਪੁਲਿਸ ਪਾਰਟੀ ਵਲੋਂ ਮੁਖਬਰ ਖਾਸ ਵੱਲੋਂ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕੀਤੀ ਗਈ ਤਾਂ ਪੁਲਿਸ ਪਾਰਟੀ ਨੂੰ ਵੇਖ ਕੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਜਦੋਂ ਕਿ ਉਸ ਵਲੋਂ ਕਸ਼ੀਦ ਕੀਤੀ ਹੋਈ ਸਾਢੇ 35 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਪਾਰਟੀ ਵਲੋਂ ਬਰਾਮਦ ਹੋਈ ਨਜਾਇਜ਼ ਸ਼ਰਾਬ ਕਬਜ਼ੇ ਵਿਚ ਲੈ ਕੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਰਾ ਦੇ ਖਿਲਾਫ ਆਬਾਕਾਰੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।