21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵਲੋਂ ਡਟਵੀਂ ਹਮਾਇਤ

ਫ਼ਿਰੋਜ਼ਪੁਰ,20 ਅਕਤੂਬਰ (ਸੁਖਵਿੰਦਰ ਸਿੰਘ)-ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੱਚ- ਘਰੜ ਪ੍ਰਚਾਰਕਾਂ ਖਿਲਾਫ ਲਾਈਆਂ ਪਾਬੰਦੀਆਂ ਦਾ ਫੈਡਰੇਸ਼ਨ ਮਹਿਤਾ ਨੇ ਡਟਵਾਂ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਭਾਈ ਜਸਪਾਲ ਸਿੰਘ ਕੌਮੀ ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਭਾਈ ਕੁਲਦੀਪ ਸਿੰਘ ਨੰਢਾ ਨੇ ਦੱਸਿਆ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਖੌਤੀ ਸਾਧ ਜੀਵਨ ਸਿੰਘ ਬਗੀਚੀ ਵਾਲੇ ਵਲੋਂ ਗੁਰਮਤਿ ਪ੍ਰਚਾਰ ਦੇ ਨਾਂਅ ’ਤੇ ਸੰਗਤਾਂ ਸਾਹਮਣੇ ਪਰੋਸੀਆਂ ਜਾਂਦੀਆਂ ਕੂੜ-ਕਹਾਣੀਆਂ ਉਪਰ ਪਾਬੰਦੀ ਲਗਾ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 21-10-2026
ਫ਼ਿਰੋਜ਼ਪੁਰ,20 ਅਕਤੂਬਰ (ਸੁਖਵਿੰਦਰ ਸਿੰਘ)-ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੱਚ- ਘਰੜ ਪ੍ਰਚਾਰਕਾਂ ਖਿਲਾਫ ਲਾਈਆਂ ਪਾਬੰਦੀਆਂ ਦਾ ਫੈਡਰੇਸ਼ਨ ਮਹਿਤਾ ਨੇ ਡਟਵਾਂ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਭਾਈ ਜਸਪਾਲ ਸਿੰਘ ਕੌਮੀ ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਭਾਈ ਕੁਲਦੀਪ ਸਿੰਘ ਨੰਢਾ ਨੇ ਦੱਸਿਆ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਖੌਤੀ ਸਾਧ ਜੀਵਨ ਸਿੰਘ ਬਗੀਚੀ ਵਾਲੇ ਵਲੋਂ ਗੁਰਮਤਿ ਪ੍ਰਚਾਰ ਦੇ ਨਾਂਅ ’ਤੇ ਸੰਗਤਾਂ ਸਾਹਮਣੇ ਪਰੋਸੀਆਂ ਜਾਂਦੀਆਂ ਕੂੜ-ਕਹਾਣੀਆਂ ਉਪਰ ਪਾਬੰਦੀ ਲਗਾ ਦਿੱਤੀ ਹੈ। ਫੈਡਰੇਸ਼ਨ ਮਹਿਤਾ ਇਸ ਫੈਸਲੇ ਦੀ ਖੁਲ੍ਹਕੇ ਸ਼ਲਾਘਾ ਕਰਦੀ ਹੈ ਅਤੇ ਜਥੇਦਾਰ ਸਾਹਿਬ ਨੂੰ ਭਰੋਸਾ ਦਿਵਾਉਂਦੀ ਹੈ ਕਿ ਉਹ ਫਿਰੋਜ਼ਪੁਰ ਜਿਲ੍ਹੇ ਸਮੇਤ ਪੂਰੇ ਪੰਜਾਬ ਵਿਚ ਕਿਤੇ ਵੀ ਜੀਵਨ ਸਿੰਘ ਬਗੀਚੀ ਵਾਲੇ ਦਾ ਦੀਵਾਨ ਨਹੀਂ ਲੱਗਣ ਦੇਵੇਗੀ। ਇਸ ਅਖੌਤੀ ਸਾਧ ਤੋਂ ਇਲਾਵਾ ਜੇ ਕੋਈ ਹੋਰ ਪ੍ਰਚਾਰਕ ਵੀ ਗੁਰਮਤਿ ਸਿਧਾਂਤਾਂ ਦੀ ਜਗ੍ਹਾ ਆਪਣੇ ਵਲੋਂ ਮਨਮਤੀ ਪ੍ਰਚਾਰ ਕਰਕੇ ਸੰਗਤ ਨੂੰ ਗੁੰਮਰਾਹ ਕਰਨ ਦੇ ਯਤਨ ਕਰੇਗਾ ਤਾਂ ਉਸ ਖਿਲਾਫ ਵੀ ਗੁਰਮਤਿ ਮਰਿਆਦਾ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਫੈਡਰੇਸ਼ਨ ਮਹਿਤਾ ਵੱਡੀ ਗਿਣਤੀ ਵਿਚ ਫੈਡਰੇਸ਼ਨ ਮਹਿਤਾ ਦੇ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਫੈਸ਼ਨ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਲਗਾਈ ਪ੍ਰਦਰਸ਼ਨੀ ਅਗਲੀ ਖ਼ਬਰ ਸੱਚਖੰਡ ਐਕਸਪ੍ਰੈੱਸ ਵਿਚ ਸਫ਼ਾਈ ਪ੍ਰਬੰਧਾਂ ਦਾ ਬੁਰਾ ਹਾਲ, ਰੇਲ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਤੋਂ ਯਾਤਰੀ ਪ੍ਰੇਸ਼ਾਨ ਪ੍ਰਾਈ...
Ad Position 24