ਸੰਤ ਕਬੀਰ ਕਾਲਜ ਜ਼ੀਰਾ ਵਿਖੇ ਫੈਸ਼ਨ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਲਗਾਈ ਪ੍ਰਦਰਸ਼ਨੀ
ਜ਼ੀਰਾ,20 ਅਕਤੂਬਰ(ਰਜਨੀਸ਼ ਕਥੂਰੀਆ)- ਸੰਤ ਕਬੀਰ ਕਾਲਜ ਜ਼ੀਰਾ ਵਿਖੇ ਬੀ. ਐੱਸ.
ਜ਼ੀਰਾ,20 ਅਕਤੂਬਰ(ਰਜਨੀਸ਼ ਕਥੂਰੀਆ)- ਸੰਤ ਕਬੀਰ ਕਾਲਜ ਜ਼ੀਰਾ ਵਿਖੇ ਬੀ.ਐੱਸ.ਸੀ. ਫੈਸ਼ਨ ਟੈਕਨੋਲੋਜੀ ਦੇ ਵਿਦਿਆਰਥੀਆਂ ਵਲੋਂ ਹੱਥੀਂ ਬਣਾਈਆਂ ਵੱਖ-ਵੱਖ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾ, ਹੁਨਰ ਅਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਵਸਤੂਆਂ ਨੂੰ ਵੇਖਣ ਲਈ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ ਅਤੇ ਉਨ੍ਹਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੌਰਾਨ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ, ਪ੍ਰਬੰਧਕ ਨਿਰਦੇਸ਼ਕ ਡਾ. ਸੁਖਦੇਵ ਸਿੰਘ ਅਤੇ ਪ੍ਰਿੰਸੀਪਲ ਡਾ. ਵੀਰਪਾਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਹਾਰਕ ਗਿਆਨ ਅਤੇ ਤਕਨੀਕੀ ਹੁਨਰ ਹਾਸਲ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਫੈਸ਼ਨ ਟੈਕਨੋਲੋਜੀ ਦੇ ਵਿਦਿਆਰਥੀਆਂ ਵਲੋਂ ਕੀਤੇ ਗਏ, ਇਸ ਉਪਰਾਲੇ ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ’ਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੇ ਕੰਮ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।