ਹਰਪਾਲ ਸਿੰਘ ਭੁੱਲਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ
ਮੰਡੀ ਅਰਨੀਵਾਲਾ, 20 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਹਰਪਾਲ ਸਿੰਘ ਭੁੱਲਰ ਰੱਤਾ ਥੇੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ ਵਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ।
ਮੰਡੀ ਅਰਨੀਵਾਲਾ, 20 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਹਰਪਾਲ ਸਿੰਘ ਭੁੱਲਰ ਰੱਤਾ ਥੇੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ ਵਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ। ਮੇਜਰ ਸਿੰਘ ਚੱਕ ਜਾਨੀਸਰ , ਸੁਖਦੇਵ ਸਿੰਘ, ਬਚਨ ਸਿੰਘ, ਕੇਵਲ ਛਾਬੜਾ, ਵਿਜੇ ਕੁਮਾਰ ਨਾਗਪਾਲ, ਪ੍ਰੇਮ ਕੰਬੋਜ, ਪਰਮਜੀਤ ਸਿੰਘ ਨਕਈ, ਜੱਗਾ ਸਿੰਘ ਨਕਈ, ਸੁਖਦੇਵ ਸਿੰਘ ਮੁਕਾਮ, ਇਕਬਾਲ ਚੰਦ ਵਲੋਂ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਅਤੇ ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ ਦਾ ਧੰਨਵਾਦ ਕੀਤਾ। ਜਿਨ੍ਹਾਂ ਵਲੋਂ ਮਿਹਨਤੀ ਅਤੇ ਇਮਾਨਦਾਰ ਵਰਕਰ ਨੂੰ ਪਾਰਟੀ ਦੇ ਵਿਚ ਵੱਡੀ ਜ਼ਿੰਮੇਵਾਰੀ ਦਿੱਤੀ ਹੈ।