20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਿੰਡ ਚੁਗੱਤੇ ਵਾਲਾ ਵਿਖੇ ਖੇਤ ਵਿਚ ਲੱਗੀ ਅੱਗ ਨੂੰ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੇ ਬੁਝਾਇਆ

ਮੱਲਾਂਵਾਲਾ, 20 ਅਕਤੂਬਰ (ਬਲਬੀਰ ਸਿੰਘ ਜੋਸਨ)-ਪਿੰਡ ਚੁਗੱਤੇ ਵਾਲਾ ਵਿਖੇ ਖੇਤ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਨੂੰ ਬੁਝਾਉਣ ਲਈ ਕਾਰਵਾਈ ਕੀਤੀ ਗਈ। ਇਸ ਮੌਕੇ ਏ.

Ad Position 21
No active advertisement
ਅਜੀਤ ਡੈਸਕ 21-10-2026
ਮੱਲਾਂਵਾਲਾ, 20 ਅਕਤੂਬਰ (ਬਲਬੀਰ ਸਿੰਘ ਜੋਸਨ)-ਪਿੰਡ ਚੁਗੱਤੇ ਵਾਲਾ ਵਿਖੇ ਖੇਤ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਨੂੰ ਬੁਝਾਉਣ ਲਈ ਕਾਰਵਾਈ ਕੀਤੀ ਗਈ। ਇਸ ਮੌਕੇ ਏ.ਡੀ.ਸੀ. ਸ੍ਰੀ ਕ੍ਰਿਸ਼ਨ ਪਾਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ, ਆਈ.ਏ.ਐੱਸ. ਅਧਿਕਾਰੀ ਹਿਮਾਂਸ਼ੂ ਕਾਦਿਆਨ, ਏ.ਡੀ.ਓ. ਬਚਿੱਤਰ ਸਿੰਘ, ਏ.ਡੀ.ਓ. ਅਭਿਨਵ ਅਤੇ ਏ.ਈ.ਓ. ਸੰਦੀਪ ਸਿੰਘ ਸਮੇਤ ਟੀਮ ਵਲੋਂ ਖੇਤ ਵਿਚ ਅੱਗ ’ਤੇ ਕਾਬੂ ਪਾਉਣ ਲਈ ਯਤਨ ਕੀਤੇ ਗਏ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਗਏ ਵਾਤਾਵਰਣ ਪੱਖੀ ਤਰੀਕਿਆਂ ਨੂੰ ਅਪਣਾਉਣ। ਪਰਾਲੀ ਨੂੰ ਖੇਤ ਵਿਚ ਮਿਲਾਉਣ ਜਾਂ ਬੇਲਰਾਂ ਰਾਹੀਂ ਗੱਠਾਂ ਬਣਵਾ ਕੇ ਵਰਤੋਂ ਵਿਚ ਲਿਆਉਣ ਨਾਲ ਵਾਤਾਵਰਣ ਦੀ ਰੱਖਿਆ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਪੱਸ਼ਟ ਕੀਤਾ ਗਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ ’ਤੇ ਨਿਗਰਾਨੀ ਜਾਰੀ ਰਹੇਗੀ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵਲੋਂ ਕਿਸਾਨਾਂ ਨੂੰ ਅਪੀਲ ਹੈ ਕਿ ਵਾਤਾਵਰਣ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਗਾਉਣ।
Ad Position 22
No active advertisement
ਪਿਛਲੀ ਖ਼ਬਰ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਪੱਧਰੀ ਐਕਸ਼ਨ ਵਿਚ ਸ਼ਮੂਲੀਅਤ ਕਰਨਗੇ ਗੁਰੂਹਰਸਹਾਏ ਦੇ ਅਧਿਆਪਕ ਅਗਲੀ ਖ਼ਬਰ ਮੋਟਰ ਦੀ ਕੇਬਲ ਤਾਰ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਵਿਅਕਤੀ ਕਾਬੂ
Ad Position 24