ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਵਿਸ਼ਾਲ ਧਰਨਾ
ਫ਼ਿਰੋਜਪੁਰ, 20 ਅਕਤੂਬਰ (ਕੁਲਬੀਰ ਸਿੰਘ ਸੋਢੀ)-ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸੈਕਟਰ-34ਏ, ਚੰਡੀਗੜ੍ਹ ਸਥਿਤ ਡਾਇਰੈਕਟਰ ਦਫ਼ਤਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀ ਮੁਲਾਜ਼ਮਾਂ ਨੇ ਵਿਭਾਗੀ ਅਧਿਕਾਰੀਆਂ ਦੀ ਕਥਿਤ ਟਾਲਮਟੋਲ ਨੀਤੀ ਵਿਰੁੱਧ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ।
ਪ
ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਦਿੱਤੇ ਧਰਨੇ ਦੀ ਤਸਵੀਰ। ਅਜੀਤ ਤਸਵੀਰ
21-10-2026
ਫ਼ਿਰੋਜਪੁਰ, 20 ਅਕਤੂਬਰ (ਕੁਲਬੀਰ ਸਿੰਘ ਸੋਢੀ)-ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸੈਕਟਰ-34ਏ, ਚੰਡੀਗੜ੍ਹ ਸਥਿਤ ਡਾਇਰੈਕਟਰ ਦਫ਼ਤਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀ ਮੁਲਾਜ਼ਮਾਂ ਨੇ ਵਿਭਾਗੀ ਅਧਿਕਾਰੀਆਂ ਦੀ ਕਥਿਤ ਟਾਲਮਟੋਲ ਨੀਤੀ ਵਿਰੁੱਧ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ। ਇਸ ਦੌਰਾਨ ਸਿਹਤ ਮੰਤਰੀ ਨਾਲ 30 ਅਕਤੂਬਰ ਨੂੰ ਪੈਨਲ ਮੀਟਿੰਗ ਤੈਅ ਹੋਣ ਦੀ ਜਾਣਕਾਰੀ ਵੀ ਦਿੱਤੀ ਗਈ। ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਸਾਥੀ ਗੁਲਜ਼ਾਰ ਖਾਨ ਅਤੇ ਨਰਿੰਦਰ ਸ਼ਰਮਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਡਾਇਰੈਕਟਰ ਪੱਧਰ ’ਤੇ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਦੋਸ਼ ਲਾਇਆ ਕਿ ਮੀਟਿੰਗਾਂ ਦੌਰਾਨ ਬਣੀਆਂ ਸਹਿਮਤੀਆਂ ਨੂੰ ਵੀ ਕਾਰਵਾਈ ਰਿਪੋਰਟਾਂ ਵਿਚ ਦਰਜ ਕਰਨ ਅਤੇ ਲਾਗੂ ਕਰਨ ਦੀ ਬਜਾਏ ਮਾਮਲਿਆਂ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਹਜ਼ਾਰਾਂ ਮੁਲਾਜ਼ਮ ਆਊਟਸੋਰਸਿੰਗ ਅਤੇ ਠੇਕਾ ਆਧਾਰ ’ਤੇ ਕੰਮ ਕਰ ਰਹੇ ਹਨ, ਪਰ ਉਨ੍ਹਾਂ ਨੂੰ ਰੈਗੂਲਰ ਕਰਨ ਲਈ ਕੋਈ ਠੋਸ ਨੀਤੀ ਲਾਗੂ ਨਹੀਂ ਕੀਤੀ ਗਈ। ਧਰਨੇ ਦੌਰਾਨ ਵੱਖ-ਵੱਖ ਕੈਟਾਗਰੀਆਂ ਦੀਆਂ ਸੀਨੀਆਰਤਾ ਸੂਚੀਆਂ ਵਿਚ ਸੋਧ ਕਰਕੇ ਉਨ੍ਹਾਂ ਨੂੰ ਜਾਰੀ ਕਰਨ ਅਤੇ ਇਨ੍ਹਾਂ ਦੇ ਆਧਾਰ ’ਤੇ ਵੱਖ-ਵੱਖ ਕੇਡਰਾਂ ਦੀਆਂ ਤਰੱਕੀਆਂ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ। ਸੰਘਰਸ਼ ਕਮੇਟੀ ਨੇ ਏਡਜ਼ ਕੰਟਰੋਲ ਸੁਸਾਇਟੀ ਵਿਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਸਿਹਤ ਵਿਭਾਗ ਦੇ ਵੱਖ-ਵੱਖ ਕੇਡਰਾਂ ਵਿਚ ਨਵੀਆਂ ਅਸਾਮੀਆਂ ਸਿਰਜਣ ਅਤੇ ਖਾਲੀ ਅਸਾਮੀਆਂ ਨੂੰ ਭਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸਰਕਾਰੀ ਸਿਵਲ ਹਸਪਤਾਲਾਂ ਵਿਚ ਪੀ.ਪੀ.ਪੀ. ਮੋਡ ਅਧੀਨ ਚੱਲ ਰਹੀਆਂ ਕ੍ਰਿਸ਼ਨਾ ਡਾਇਗਨੋਸਟਿਕ ਲੈਬਾਰਟਰੀਆਂ ਨੂੰ ਬੰਦ ਕਰਨ ਦੀ ਮੰਗ ਵੀ ਉਠਾਈ ਗਈ। ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਧਰਨੇ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਅਤੇ ਕੱਲ੍ਹ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਦਾ ਅਹਿਦ ਵੀ ਲਿਆ ਗਿਆ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਵਿਭਾਗ ਨੇ ਮੰਗਾਂ ਦੇ ਹੱਲ ਵੱਲ ਠੋਸ ਕਦਮ ਨਾ ਚੁੱਕੇ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਗਗਨਦੀਪ ਸਿੰਘ ਭੁੱਲਰ, ਸੂਬਾ ਪ੍ਰਧਾਨ ਪਸਸਫ ਵਿਗਿਆਨਕ, ਵਿਰਸਾ ਸਿੰਘ ਪੰਨੂ, ਸੁਖਵਿੰਦਰ ਸਿੰਘ ਦੋਂਦਾ, ਰਜਵੰਤ ਸਿੰਘ ਬਾਗੜੀਆ, ਸੰਦੀਪ ਸਿੰਘ, ਐਕਸ ਦੇ ਪ੍ਰਧਾਨ ਪੰਜਾਬ, ਸਰਬਜੀਤ ਸਿੰਘ, ਗੁਰਜਿੰਦਰ ਸਿੰਘ ਔਲਖ, ਸ਼ਮਸ਼ੇਰ ਸਿੰਘ ਕੋਹਰੀ, ਰਾਜਿੰਦਰ ਬੱਲੂਆਣਾ, ਰਾਮ ਪ੍ਰਸ਼ਾਦ, ਨਰਿੰਦਰ ਸਿੰਘ, ਰਵਿੰਦਰ ਕੌਰ, ਸੁਨੀਲ ਤਰਗੋਤਰਾ ਸੀ.ਐੱਚ.ਓ., ਵੀਰਪਾਲ ਕੌਰ ਬਠਿੰਡਾ, ਪਰਮਜੀਤ ਕੌਰ ਸੰਗਰੂਰ, ਰਾਜਿੰਦਰ ਸਿੰਘ, ਰਾਜਵੀਰ ਸਿੰਘ ਸੰਗਰੂਰ, ਮਨਵਰ ਜਹਾਂ, ਸੋਨੀ ਸਿੰਘ ਬਰਨਾਲਾ, ਹਰਵਿੰਦਰ ਸਿੰਘ ਸੀਨਾ, ਸ਼ਮਿੰਦਰ ਕੌਰ, ਜਸਵਿੰਦਰ ਸਿੰਘ ਕੌੜਾ, ਜਸਮੇਲ ਸਿੰਘ ਦਿਓਲ, ਹਰਮਿੰਦਰਪਾਲ ਫ਼ਤਿਹਗੜ੍ਹ ਸਾਹਿਬ, ਸਿਕੰਦਰ ਸਿੰਘ ਰੋਪੜ, ਸੁਖਵੀਰ ਸਿੰਘ ਰੋਪੜ, ਸੁਖਵਿੰਦਰ ਕੌਰ ਮੋਹਾਲੀ, ਮੰਜੂ ਮਹਾਜਨ, ਕਮਲਜੀਤ ਕੌਰ ਅੰਮ੍ਰਿਤਸਰ, ਐੱਨ.ਡੀ. ਤਿਵਾੜੀ, ਮਨਪ੍ਰੀਤ ਸਿੰਘ, ਗੁਰਿੰਦਰ ਸਿੰਘ ਤਰਨਤਾਰਨ, ਬਲਜੀਤ ਕੌਰ, ਗੁਰਮੀਤ ਕੌਰ ਫ਼ਿਰੋਜ਼ਪੁਰ, ਵੰਸ਼ ਫਾਰਮਾਸਿਸਟ, ਪ੍ਰੀਤ ਮਖੀਜਾ, ਮਨਜੀਤ ਸਿੰਘ, ਗੁਰਦੇਵ ਸਿੰਘ, ਅਜੀਤ ਗਿੱਲ, ਬਲਦੇਵ ਸਿੰਘ, ਜੋਰਾ ਸਿੰਘ, ਅਸ਼ੋਕ ਕਮਿਊਨਿਟੀ ਫ਼ਿਰੋਜ਼ਪੁਰ, ਭਾਰਤ ਭੂਸ਼ਨ ਅਤੇ ਹੋਰ ਮੁਲਾਜ਼ਮ ਆਗੂ ਹਾਜ਼ਰ ਸਨ।