ਸਹੋਦਿਆ ਸਕੂਲ ਕੰਪਲੈਕਸ ਦੇ ਮੁਕਾਬਲਿਆਂ ਵਿਚ ਐਸ.ਕੇ. ਸਕੂਲ ਦੀ ਰਹੀ ਚੜ੍ਹਤ
ਤਲਵੰਡੀ ਭਾਈ, 20 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਇਸ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਐਸ. ਕੇ.
ਤਲਵੰਡੀ ਭਾਈ, 20 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਇਸ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਐਸ.ਕੇ. ਪਬਲਿਕ ਸਕੂਲ, ਤਲਵੰਡੀ ਭਾਈ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਹੋਦਿਆ ਸਕੂਲ ਕੰਪਲੈਕਸ ਦੇ ਅੰਤਰਗਤ ਪੀਸ ਪਬਲਿਕ ਸਕੂਲ, ਮੁੱਲਾਂਪੁਰ ਵਿਖੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਇਨਾਮ ਜਿੱਤ ਕੇ ਸਕੂਲ ਦਾ ਨਾਅ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਕੌਸ਼ਲ ਬੋਧ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਲੁਧਿਆਣਾ, ਮੁੱਲਾਂਪੁਰ, ਜਗਰਾਉਂ ਅਤੇ ਮੋਗਾ ਸਮੇਤ ਵੱਖ-ਵੱਖ ਇਲਾਕਿਆਂ ਦੇ ਲਗਭਗ 20 ਸਕੂਲਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ‘ਰੈਟਰੋ ਰਿਵਾਈਵਲ’ ਮੁਕਾਬਲੇ ਵਿਚ 19ਵੀਂ ਸਦੀ ਦੇ ਸਿਨੇਮੇ ਬਾਰੇ ਜਾਣਕਾਰੀ ਅਤੇ ਪੇਸ਼ਕਾਰੀ ਕੀਤੀ ਜਾਣੀ ਸੀ। ਇਸ ਮੁਕਾਬਲੇ ਵਿਚ ਸਕੂਲ ਦੀ ਅਧਿਆਪਕਾ ਮੈਡਮ ਭਗਵਤੀ ਨੇ ਪ੍ਰਭਾਵਸ਼ਾਲੀ ਪੇਸ਼ਕਾਰੀ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ‘ਗੈਮੋ ਗਿਲਡ’ ਮੁਕਾਬਲੇ ਵਿਚ ਰੰਗ-ਬਿਰੰਗੀ ਰੇਤ ਨਾਲ ਕਲਾ-ਕਿਰਤਾਂ ਬਣਾਉਣ ਦੇ ਮੁਕਾਬਲੇ ਦੌਰਾਨ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ। ਇਸ ਤੋਂ ਇਲਾਵਾ ‘ਆਬਰਾ ਕਾ ਡਾਬਰਾ’ ਜਾਦੂਗਰ ਸ਼ੋਅ ਮੁਕਾਬਲੇ ਵਿਚ ਦੂਜਾ ਸਥਾਨ ਅਤੇ ‘ਮਾਈਕ ਵਰਸ’ ਅੰਗਰੇਜ਼ੀ ਪੌਡਕਾਸਟ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀ ਟੀਮ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਨ੍ਹਾਂ ਮੁਕਾਬਲਿਆਂ ਜਿੱਤਾਂ ਲਈ ਮੈਡਮ ਸਨਜੀਤ ਕੌਰ, ਨਵਨੀਤ ਕੌਰ, ਕਿਰਨਦੀਪ ਕੌਰ, ਆਰਤੀ ਢੀਂਗੜਾ ਅਤੇ ਸੁਖਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ। ਸਕੂਲ ਦੇ ਚੇਅਰਮੈਨ ਤਰਸੇਮ ਸਿੰਘ ਮੱਲਾ, ਡਾਇਰੈਕਟਰ ਕਿਰਨਪ੍ਰੀਤ ਕੌਰ ਸੋਢੀ ਅਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।