22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹੀ, ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ ਮੁਲਾਜ਼ਮਾਂ ਦੀ ਹੜਤਾਲ ਰਹੇਗੀ ਜਾਰੀ

ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ.

Ad Position 21
No active advertisement
ਗੱਲਬਾਤ ਕਰਦੇ ਹੋਏ ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ, ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਅਤੇ ਹੋਰ ਸਾਥੀ। ਅਜੀਤ ਤਸਵੀਰ 22-10-2026
ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਅਣਮਿੱਥੇ ਸਮੇਂ ਵਾਸਤੇ ਸ਼ੁਰੂ ਕੀਤੀ ਬੱਸਾਂ ਦੀ ਹੜਤਾਲ ਜਾਰੀ ਰਹੇਗੀ। ਚੰਡੀਗੜ੍ਹ ਵਿਖੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਕੱਤਰ ਟਰਾਂਸਪੋਰਟ ਨਾਲ ਯੂਨੀਅਨ ਦੀ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਯੂਨੀਅਨ ਨੇ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਵਲੋਂ ਮੰਗਾਂ ਸਬੰਧੀ ਲਿਖਤੀ ਭਰੋਸਾ ਨਾ ਦਿੱਤੇ ਜਾਣ ਕਾਰਨ ਮੁਲਾਜ਼ਮਾਂ ਕੋਲ ਸੰਘਰਸ਼ ਜਾਰੀ ਰੱਖਣ ਤੋਂ ਇਲਾਵਾ ਕੋਈ ਰਾਹ ਨਹੀਂ ਬਚਿਆ। ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਯੂਨੀਅਨ ਨੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਅਨੁਸਾਰ ਕੰਟਰੈਕਟ ’ਤੇ ਲਿਆਉਣ ਅਤੇ ਪਿਛਲੇ ਸਮੇਂ ਦੌਰਾਨ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਪਰਚੇ ਰੱਦ ਕਰਨ ਦੀਆਂ ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 15 ਅਕਤੂਬਰ ਨੂੰ ਇਨ੍ਹਾਂ ਮੰਗਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ’ਤੇ ਅਮਲ ਨਹੀਂ ਹੋਇਆ। ਯੂਨੀਅਨ ਨੇ ਮੰਗ ਕੀਤੀ ਕਿ ਮੰਗਾਂ ਨੂੰ ਲਾਗੂ ਕਰਨ ਸਬੰਧੀ ਲਿਖਤੀ ਪੱਤਰ ਦਿੱਤਾ ਜਾਵੇ ਪਰ ਮੀਟਿੰਗ ਵਿਚ ਕੋਈ ਠੋਸ ਫ਼ੈਸਲਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੀ.ਆਰ.ਟੀ.ਸੀ ਮੈਨੇਜਮੈਂਟ ਦੀ ਗ਼ੈਰਹਾਜ਼ਰੀ ਵੀ ਗੰਭੀਰ ਮਾਮਲਾ ਹੈ। ਇਕ ਪਾਸੇ ਮੈਨੇਜਮੈਂਟ ਵਲੋਂ ਮੀਟਿੰਗ ਵਿਚ ਸ਼ਮੂਲੀਅਤ ਨਹੀਂ ਕੀਤੀ ਗਈ, ਦੂਜੇ ਪਾਸੇ ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ਪੱਤਰ ਜਾਰੀ ਕਰਕੇ ਡਿਊਟੀ ’ਤੇ ਵਾਪਸ ਆਉਣ ਜਾਂ ਨੌਕਰੀ ਤੋਂ ਫਾਰਗ ਕੀਤੇ ਜਾਣ ਦੀਆਂ ਚਿਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਮੁਲਾਜ਼ਮ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਜੇਕਰ ਕਿਸੇ ਅਧਿਕਾਰੀ ਵਲੋਂ ਅਜਿਹਾ ਕਦਮ ਚੁੱਕਿਆ ਗਿਆ ਤਾਂ ਇਸ ਦੇ ਨਤੀਜਿਆਂ ਲਈ ਸਬੰਧਿਤ ਅਧਿਕਾਰੀ ਅਤੇ ਟਰਾਂਸਪੋਰਟ ਮੰਤਰੀ ਜ਼ਿੰਮੇਵਾਰ ਹੋਣਗੇ। ਸੂਬਾ ਪ੍ਰਧਾਨ ਨੇ ਐਲਾਨ ਕੀਤਾ ਕਿ 22 ਅਕਤੂਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ’ਤੇ ਟਰਾਂਸਪੋਰਟ ਮੰਤਰੀ ਦੇ ਹਲਕੇ ਦਿੜ੍ਹਬਾ ਵਿਚ ਹੋਣ ਵਾਲੇ ਰੋਸ ਪ੍ਰਦਰਸ਼ਨ ਵਿਚ ਯੂਨੀਅਨ ਦੇ ਮੁਲਾਜ਼ਮ ਸ਼ਮੂਲੀਅਤ ਕਰਨਗੇ। ਇਸ ਦੇ ਨਾਲ ਹੀ ਆਪੋ-ਆਪਣੇ ਡੀਪੂਆਂ ਵਿਚ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 23 ਅਕਤੂਬਰ ਨੂੰ ਪੰਜਾਬ ਦੇ ਸਾਰੇ 27 ਡੀਪੂਆਂ ਤੇ ਦੋ ਸਬ-ਡੀਪੂਆਂ ਦੇ ਮੁਲਾਜ਼ਮ ਚੰਡੀਗੜ੍ਹ ਵਿਖੇ ਵਿਧਾਨ ਸਭਾ ਵੱਲ ਕੂਚ ਕਰਨਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮਾਹੌਲ ਨੂੰ ਤਣਾਅਪੂਰਨ ਹੋਣ ਤੋਂ ਬਚਾਉਣ ਲਈ ਮੰਗਾਂ ਸਬੰਧੀ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰਕੇ ਮਸਲੇ ਦਾ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੁੱਦਕੀ ’ਚ ਆਰਜ਼ੀ ਯਾਰਡ ਮਨਜ਼ੂਰ ਨਾ ਹੋਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਰੇਲਵੇ ਪੁਲ ਹੇਠਾਂ ਬਣੇ ਕਮਰੇ ਵਿਚੋਂ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ ਦੁਸਹਿਰਾ ਵੇਖਣ ਲਈ ਘਰੋਂ...
Ad Position 24