22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੁੱਦਕੀ ’ਚ ਆਰਜ਼ੀ ਯਾਰਡ ਮਨਜ਼ੂਰ ਨਾ ਹੋਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ

ਮੁੱਦਕੀ, 21 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਦੀ ਦਾਣਾ ਮੰਡੀ ਵਿਚ ਫ਼ਸਲ ਦੀ ਆਮਦ ਦੇ ਮੱਦੇਨਜ਼ਰ ਲੋੜੀਂਦੀ ਜਗ੍ਹਾ ਤੇ ਯਾਰਡਾਂ ਦੀ ਮਨਜ਼ੂਰੀ ਨਾ ਮਿਲਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਮੁੱਦਕੀ ਦੀ ਦਾਣਾ ਮੰਡੀ ਕਰੀਬ ਡੇਢ ਤੋਂ ਦੋ ਏਕੜ ਜਗ੍ਹਾ ’ਚ ਸਥਿਤ ਹੈ ਜਿੱਥੇ ਲਗਭਗ ਦਰਜਨ ਯਾਰਡ ਹਨ ਪਰ ਇਨ੍ਹਾਂ ਵਿਚੋਂ ਸਿਰਫ਼ ਚਾਰ ਯਾਰਡਾਂ ਨੂੰ ਹੀ ਮਨਜ਼ੂਰੀ ਮਿਲੀ ਹੋਈ ਹੈ।

Ad Position 21
No active advertisement
ਮੁੱਦਕੀ ਦੀ ਦਾਣਾ ਮੰਡੀ ਵਿਚ ਖੁੱਲ੍ਹੇ ਅਸਮਾਨ ਹੇਠ ਪਈ ਝੋਨੇ ਦੀ ਫ਼ਸਲ। (ਹੇਠਾਂ ) ਆਪਣੀਆਂ ਮੁਸ਼ਕਿਲਾਂ ਦੱਸਦੇ ਹੋਏ ਕਿਸਾਨ ਤੇ ਮਜ਼ਦੂਰ। ਤਸਵੀਰ-ਭਾਰਤ ਭੂਸ਼ਨ ਅਗਰਵਾਲ 22-10-2026
ਮੁੱਦਕੀ, 21 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਦੀ ਦਾਣਾ ਮੰਡੀ ਵਿਚ ਫ਼ਸਲ ਦੀ ਆਮਦ ਦੇ ਮੱਦੇਨਜ਼ਰ ਲੋੜੀਂਦੀ ਜਗ੍ਹਾ ਤੇ ਯਾਰਡਾਂ ਦੀ ਮਨਜ਼ੂਰੀ ਨਾ ਮਿਲਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਮੁੱਦਕੀ ਦੀ ਦਾਣਾ ਮੰਡੀ ਕਰੀਬ ਡੇਢ ਤੋਂ ਦੋ ਏਕੜ ਜਗ੍ਹਾ ’ਚ ਸਥਿਤ ਹੈ ਜਿੱਥੇ ਲਗਭਗ ਦਰਜਨ ਯਾਰਡ ਹਨ ਪਰ ਇਨ੍ਹਾਂ ਵਿਚੋਂ ਸਿਰਫ਼ ਚਾਰ ਯਾਰਡਾਂ ਨੂੰ ਹੀ ਮਨਜ਼ੂਰੀ ਮਿਲੀ ਹੋਈ ਹੈ। ਕਣਕ ਤੇ ਝੋਨੇ ਦੇ ਸੀਜ਼ਨ ਦੌਰਾਨ ਮੰਡੀ ਵਿਚ ਕਰੀਬ ਚਾਰ ਲੱਖ ਗੱਟਿਆਂ ਦੀ ਆਮਦ ਹੋਣ ਕਾਰਨ ਮੌਜੂਦਾ ਪ੍ਰਬੰਧ ਨਾਕਾਫ਼ੀ ਸਾਬਤ ਹੋ ਰਹੇ ਹਨ।ਆੜ੍ਹਤੀਆਂ ਅਨੁਸਾਰ ਮੰਡੀ ਵਿਚ ਜਗ੍ਹਾ ਦੀ ਘਾਟ ਨੂੰ ਦੇਖਦਿਆਂ ਕੁੱਝ ਆੜ੍ਹਤੀਆਂ ਨੇ ਆਪਣੇ ਪੱਧਰ ’ਤੇ ਜ਼ਮੀਨ ਖ਼ਰੀਦ ਕੇ ਲੱਖਾਂ ਰੁਪਏ ਖ਼ਰਚ ਕੀਤੇ, ਮਿੱਟੀ ਪਵਾਉਣ ਅਤੇ ਇੱਟਾਂ ਲਗਾਉਣ ਉਪਰੰਤ ਪੱਕੇ ਯਾਰਡ ਤਿਆਰ ਕਰਵਾਏ। ਇਸ ਦੇ ਬਾਵਜੂਦ ਮੰਡੀ ਬੋਰਡ ਵਲੋਂ ਇਨ੍ਹਾਂ ਯਾਰਡਾਂ ਨੂੰ ਮਨਜ਼ੂਰੀ ਨਾ ਦਿੱਤੇ ਜਾਣ ਕਾਰਨ ਉੱਥੇ ਪਈ ਫ਼ਸਲ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਯਾਰਡਾਂ ਨੂੰ ਮਨਜ਼ੂਰੀ ਦੇ ਕੇ ਖ਼ਰੀਦ ਪ੍ਰਬੰਧ ਚਾਲੂ ਕਰ ਦਿੱਤੇ ਜਾਣ ਤਾਂ ਮੰਡੀ ਵਿਚ ਜਗ੍ਹਾ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਸਕਦੀ ਹੈ। ਆੜ੍ਹਤੀਆਂ ਨੇ ਇਹ ਵੀ ਦੋਸ਼ ਲਾਇਆ ਕਿ ਸੀਜ਼ਨ ਦੌਰਾਨ ਫ਼ਸਲ ਦੇ ਰੱਖ-ਰਖਾਅ ਅਤੇ ਮੰਡੀ ਵਿਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਮਾਰਕੀਟ ਕਮੇਟੀ ਤਲਵੰਡੀ ਭਾਈ ਦੀ ਬਣਦੀ ਹੈ। ਦੂਜੇ ਪਾਸੇ ਆਪਣੀ ਫ਼ਸਲ ਲੈ ਕੇ ਮੰਡੀ ਪਹੁੰਚ ਰਹੇ ਕਿਸਾਨ ਵੀ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਚਿੰਤਤ ਹਨ। ਆੜ੍ਹਤੀਆਂ ਨੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਨ੍ਹਾਂ ਵਲੋਂ ਆਪਣੇ ਖ਼ਰਚੇ ’ਤੇ ਤਿਆਰ ਕੀਤੇ ਗਏ ਯਾਰਡਾਂ ਨੂੰ ਜਲਦ ਮਨਜ਼ੂਰੀ ਦਿੱਤੀ ਜਾਵੇ ਤੇ ਉੱਥੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ। ਇਸ ਸਬੰਧੀ ਜਦੋਂ ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਸਕੱਤਰ ਨਾਲ ਵਾਰ-ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ, ਜਿਸ ਕਾਰਨ ਇਸ ਮਾਮਲੇ ’ਤੇ ਵਿਭਾਗ ਦਾ ਪੱਖ ਨਹੀਂ ਮਿਲ ਸਕਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਮਹਿਲਾਵਾਂ, ਵਿਦਿਆਰਥੀਆਂ ਅਤੇ ਨ... ਅਗਲੀ ਖ਼ਬਰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹੀ, ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ ਮੁਲਾਜ਼ਮਾਂ ਦੀ ਹੜਤਾਲ ਰਹੇਗੀ ਜ...
Ad Position 24