22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਿਵਿਆਂਗ ਅਧਿਆਪਕਾਂ ਦੀਆਂ ਬਦਲੀਆਂ ਲਟਕੀਆਂ, ਸਟੇਸ਼ਨ ਚੋਣ ਤੁਰੰਤ ਕਰਵਾਏ ਸਿੱਖਿਆ ਵਿਭਾਗ-ਪ੍ਰਿਥਵੀ ਵਰਮਾ

ਫਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਦਿਵਿਆਂਗ ਅਧਿਆਪਕਾਂ ਦੀਆਂ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਮੰਗਣ ਤੋਂ ਬਾਅਦ ਸਟੇਸ਼ਨ ਚੋਣ ਦੀ ਪ੍ਰਕਿਰਿਆ ਸ਼ੁਰੂ ਨਾ ਕਰਨ ਕਾਰਨ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਦਿਵਿਆਂਗ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਿਥਵੀ ਵਰਮਾ ਨੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਬਿਨਾਂ ਹੋਰ ਦੇਰੀ ਕੀਤੇ ਸਟੇਸ਼ਨ ਚੋਣ ਕਰਵਾਈ ਜਾਵੇ ਅਤੇ ਬਦਲੀਆਂ ਦੇ ਹੁਕਮ ਜਾਰੀ ਕੀਤੇ ਜਾਣ।

Ad Position 21
No active advertisement
ਦਿਵਿਆਂਗ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਿਥਵੀ ਵਰਮਾ। 22-10-2026
ਫਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਦਿਵਿਆਂਗ ਅਧਿਆਪਕਾਂ ਦੀਆਂ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਮੰਗਣ ਤੋਂ ਬਾਅਦ ਸਟੇਸ਼ਨ ਚੋਣ ਦੀ ਪ੍ਰਕਿਰਿਆ ਸ਼ੁਰੂ ਨਾ ਕਰਨ ਕਾਰਨ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਦਿਵਿਆਂਗ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਿਥਵੀ ਵਰਮਾ ਨੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਬਿਨਾਂ ਹੋਰ ਦੇਰੀ ਕੀਤੇ ਸਟੇਸ਼ਨ ਚੋਣ ਕਰਵਾਈ ਜਾਵੇ ਅਤੇ ਬਦਲੀਆਂ ਦੇ ਹੁਕਮ ਜਾਰੀ ਕੀਤੇ ਜਾਣ। ਪ੍ਰਿਥਵੀ ਵਰਮਾ ਨੇ ਕਿਹਾ ਕਿ ਪ੍ਰਾਇਮਰੀ ਅਤੇ ਸੈਕੰਡਰੀ ਵਰਗ ਦੇ ਦਿਵਿਆਂਗ ਅਧਿਆਪਕਾਂ ਤੋਂ ਬਦਲੀਆਂ ਲਈ ਅਰਜ਼ੀਆਂ ਭਰਵਾਏ ਨੂੰ ਦੋ-ਤਿੰਨ ਹਫ਼ਤੇ ਬੀਤ ਚੁੱਕੇ ਹਨ ਪਰ ਅਗਲੀ ਕਾਰਵਾਈ ਨਾ ਹੋਣ ਕਾਰਨ ਆਪਣੇ ਘਰਾਂ ਤੋਂ ਦੂਰ ਤਾਇਨਾਤ ਅਧਿਆਪਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਉਹ ਲੰਬੇ ਸਮੇਂ ਤੋਂ ਘਰਾਂ ਦੇ ਨੇੜੇ ਬਦਲੀ ਹੋਣ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਵਿਭਾਗ ਵਲੋਂ ਅਧਿਆਪਕਾਂ ਦੀਆਂ ਪਦਉਨਤੀਆਂ ਦੇ ਪੱਤਰ ਜਾਰੀ ਕੀਤੇ ਜਾ ਰਹੇ ਹਨ ਜਦਕਿ ਦੂਜੇ ਪਾਸੇ ਦਿਵਿਆਂਗ ਅਧਿਆਪਕਾਂ ਦੀਆਂ ਬਦਲੀਆਂ ਲਟਕਾਈਆਂ ਜਾ ਰਹੀਆਂ ਹਨ। ਜੇਕਰ ਪਦਉਨਤੀਆਂ ਦੀ ਪ੍ਰਕਿਰਿਆ ਪਹਿਲਾਂ ਮੁਕੰਮਲ ਹੁੰਦੀ ਹੈ ਤਾਂ ਉਪਲਬਧ ਸਟੇਸ਼ਨਾਂ ’ਤੇ ਦਿਵਿਆਂਗ ਅਧਿਆਪਕਾਂ ਦੀ ਬਦਲੀ ਹੋਣ ਦੀਆਂ ਸੰਭਾਵਨਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨੀਤੀ ਅਨੁਸਾਰ ਦਿਵਿਆਂਗ ਅਧਿਆਪਕਾਂ ਦੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਹਰ ਮਹੀਨੇ ਬਦਲੀਆਂ ਲਈ ਪੋਰਟਲ ਖੋਲ੍ਹਣ ਦੀ ਵਿਵਸਥਾ ਹੈ। ਇਸ ਲਈ ਐਗਜ਼ੈਂਪਟਡ ਕੈਟਾਗਰੀ ਅਧੀਨ ਆਉਂਦੇ ਅਧਿਆਪਕਾਂ ਦੀ ਸਟੇਸ਼ਨ ਚੋਣ ਪਹਿਲ ਦੇ ਆਧਾਰ ’ਤੇ ਕਰਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੇ ਜਾਣ ’ਤੇ ਯੂਨੀਅਨ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਫ਼ੌਜਾ ਸਿੰਘ ਸਰਾਰੀ ਤੇ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ਦਾ ਦੌਰਾ ਅਗਲੀ ਖ਼ਬਰ ਪੀਰ ਬਾਬਾ ਟਿੱਬੇ ਵਾਲਾ ਦੀ ਦਰਗਾਹ ’ਤੇ ਸਾਲਾਨਾ ਜੋੜ ਮੇਲਾ ਕਰਵਾਇਆ
Ad Position 24