22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਲ ਦਫ਼ਤਰ ਫ਼ਿਰੋਜ਼ਪੁਰ ਮੂਹਰੇ ਰੋਸ ਪ੍ਰਦਰਸ਼ਨ 28 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਰੋਸ ਪ੍ਰਦਰਸ਼ਨ ਦਾ ਐਲਾਨ

ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੀ. ਐੱਸ.

Ad Position 21
No active advertisement
ਸਰਕਲ ਦਫ਼ਤਰ ਫ਼ਿਰੋਜ਼ਪੁਰ ਦੇ ਮੁੱਖ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਨ ਸਮੇਂ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ। ਅਜੀਤ ਤਸਵੀਰ 22-10-2026
ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਰਜਿਸਟਰਡ ਨੰਬਰ 41 ਦੇ ਸ਼ਹਿਰੀ ਅਤੇ ਸਬ-ਅਰਬਨ ਮੰਡਲ ਫ਼ਿਰੋਜ਼ਪੁਰ ਦੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਜੁਆਇੰਟ ਫੋਰਮ ਤੇ ਏਟਕ ਮੰਚ ਦੇ ਸੱਦੇ ’ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਫ਼ਿਰੋਜ਼ਪੁਰ ਦੇ ਮੁੱਖ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਦੀ ਮੈਨੇਜਮੈਂਟ ਤੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਰੋਸ ਧਰਨੇ ਦੀ ਪ੍ਰਧਾਨਗੀ ਸਬ-ਅਰਬਨ ਮੰਡਲ ਫ਼ਿਰੋਜ਼ਪੁਰ ਦੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਕੀਤੀ ਜਦਕਿ ਸਟੇਜ ਦੀ ਕਾਰਵਾਈ ਸਬ-ਅਰਬਨ ਮੰਡਲ ਦੇ ਸਕੱਤਰ ਸਤੀਸ਼ ਕੁਮਾਰ ਨੇ ਨਿਭਾਈ। ਇਸ ਮੌਕੇ ਸਰਕਲ ਆਗੂ ਤਰਲੋਚਨ ਸਿੰਘ, ਰਣਵੀਰ ਸਿੰਘ, ਸੁਨੀਲ ਕੁਮਾਰ, ਸ਼ਹਿਰੀ ਤੇ ਸਬ-ਅਰਬਨ ਮੰਡਲਾਂ ਦੇ ਆਗੂਆਂ ਸਾਹਿਲ ਕੁਮਾਰ, ਨੰਦ ਲਾਲ, ਰੋਹਿਤ ਦੇਵਗਨ, ਅਵਤਾਰ ਸਿੰਘ ਤੇ ਸੁਰਿੰਦਰ ਪਾਲ ਨੇ ਸੰਬੋਧਨ ਕੀਤਾ। ਆਗੂਆਂ ਨੇ ਮੰਗ ਕੀਤੀ ਕਿ 17 ਜੁਲਾਈ 2020 ਨਾਲ ਸਬੰਧਿਤ ਕੇਂਦਰ ਸਰਕਾਰ ਦੇ ਫ਼ੈਸਲੇ ਦੇ ਆਧਾਰ ’ਤੇ ਜਾਰੀ ਪੰਜਾਬ ਸਰਕਾਰ ਦੇ ਗਜ਼ਟ ਨੋਟੀਫ਼ਿਕੇਸ਼ਨ ਨੂੰ ਵਾਪਸ ਲਿਆ ਜਾਵੇ ਤੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਰੈਗੂਲਰ ਭਰਤੀ ਕਰਨ ਅਤੇ ਸਾਲ 2016 ਦੇ ਸੋਧੇ ਤਨਖ਼ਾਹ ਸਕੇਲਾਂ ਵਿਚ ਰਹਿ ਗਈਆਂ ਤਰੁੱਟੀਆਂ ਦੂਰ ਕਰਕੇ ਮੁਲਾਜ਼ਮਾਂ ਨੂੰ ਬਣਦਾ ਬਕਾਇਆ ਦੇਣ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਤੇ ਵਿਭਾਗੀ ਮੈਨੇਜਮੈਂਟ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਤੇ ਪਾਵਰਕੌਮ ਦੀ ਮੈਨੇਜਮੈਂਟ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੀ 28 ਅਕਤੂਬਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਜੇਕਰ ਸੰਘਰਸ਼ ਹੋਰ ਤੇਜ਼ ਹੁੰਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਾਰਿਸ਼ ਨਾਲ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ -ਭਾਕਿਯੂ ਕਾ... ਅਗਲੀ ਖ਼ਬਰ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਸਾਥੀਆਂ ਸਮੇਤ ਡੋਰ-ਟੂ-ਡੋਰ ਸੰਪਰਕ ਮੁਹਿੰਮ
Ad Position 24