22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੀ.ਐਮ. ਕਿਸਾਨ ਯੋਜਨਾ ਦੀਆਂ ਕਿਸ਼ਤਾਂ ਦਿਵਾਉਣ ਦੇ ਨਾਂਅ ’ਤੇ ਕਿਸਾਨਾਂ ਨਾਲ ਠੱਗੀ ਦੇ ਦੋਸ਼ ਪਿੰਡ ਵਾਸੀਆਂ ਨੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ

ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਕੇਂਦਰ ਸਰਕਾਰ ਦੁਆਰਾ ਕਿਸਾਨਾਂ ਦੀ ਆਰਥਿਕ ਸਹਾਇਤਾ ਲਈ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀਆਂ ਕਿਸ਼ਤਾਂ ਲਾਭਪਾਤਰੀਆਂ ਨੂੰ ਦਿਵਾਉਣ ਦੇ ਨਾਂਅ ’ਤੇ ਕਥਿਤ ਠੱਗੀ ਕਰਨ ਦੇ ਦੋਸ਼ਾਂ ਤਹਿਤ ਪਿੰਡ ਅਲਫੂ ਕੇ ਦੇ ਵਾਸੀਆਂ ਨੇ ਇਕ ਨੌਜਵਾਨ ਨੂੰ ਸਮੇਤ ਲੈਪਟਾਪ ਕਾਬੂ ਕਰਕੇ ਥਾਣਾਂ ਲੱਖੋਂ ਕਿ ਬਹਿਰਾਮ ਪੁਲਿਸ ਹਵਾਲੇ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਦੇ ਲੋਕਾਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦੇ ਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਕਥਿਤ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

Ad Position 21
No active advertisement
ਠੱਗੀ ਦੇ ਦੋਸ਼ਾਂ ਤਹਿਤ ਪਿੰਡ ਅਲਫੂ ਕੇ ਵਿਖੇ ਕਾਬੂ ਕੀਤਾ ਗਿਆ ਨੌਜਵਾਨ। ਤਸਵੀਰ -ਸੁਖਦੇਵ ਸਿੰਘ ਸੰਗਮ 22-10-2026
ਮਮਦੋਟ, 21 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਕੇਂਦਰ ਸਰਕਾਰ ਦੁਆਰਾ ਕਿਸਾਨਾਂ ਦੀ ਆਰਥਿਕ ਸਹਾਇਤਾ ਲਈ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀਆਂ ਕਿਸ਼ਤਾਂ ਲਾਭਪਾਤਰੀਆਂ ਨੂੰ ਦਿਵਾਉਣ ਦੇ ਨਾਂਅ ’ਤੇ ਕਥਿਤ ਠੱਗੀ ਕਰਨ ਦੇ ਦੋਸ਼ਾਂ ਤਹਿਤ ਪਿੰਡ ਅਲਫੂ ਕੇ ਦੇ ਵਾਸੀਆਂ ਨੇ ਇਕ ਨੌਜਵਾਨ ਨੂੰ ਸਮੇਤ ਲੈਪਟਾਪ ਕਾਬੂ ਕਰਕੇ ਥਾਣਾਂ ਲੱਖੋਂ ਕਿ ਬਹਿਰਾਮ ਪੁਲਿਸ ਹਵਾਲੇ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਦੇ ਲੋਕਾਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦੇ ਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਕਥਿਤ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਵਿਚ ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਮਮਦੋਟ ਬਲਾਕ ਦੇ ਪਿੰਡ ਖੁੰਦਰ ਚੱਕ ਦੇ ਉਕਤ ਨੌਜਵਾਨ ਨੇ ਉਨ੍ਹਾਂ ਨੂੰ ਗੁਮਰਾਹ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੀ.ਐਮ ਕਿਸਾਨ ਯੋਜਨਾ ਦੀਆਂ ਕਿਸ਼ਤਾਂ ਬੈਂਕ ਖਾਤਿਆਂ ਵਿਚ ਆ ਜਾਣਗੀਆਂ ਅਤੇ ਇਸ ਦੇ ਬਦਲੇ ਪ੍ਰਤੀ ਵਿਅਕਤੀ ਜਾਂ ਇਕ ਘਰ ਤੋਂ ਉਸ ’ਤੇ 2000 ਰੁਪਏ ਤੱਕ ਵਸੂਲੇ ਜਾਣ ਦੇ ਦੋਸ਼ ਲਗਾਏ ਗਏ ਹਨ। ਪਿੰਡ ਵਾਸੀਆਂ ਨੇ ਸ਼ਿਕਾਇਤ ਵਿਚ ਦੱਸਿਆ ਕਿ ਪਿੰਡ ਝੁੱਗੇ ਕਿਸ਼ਨ ਸਿੰਘ ਵਾਲਾ ਦੇ ਕਿਸਾਨਾਂ ਤੋਂ ਕਥਿਤ ਤੌਰ ’ਤੇ 45,000 ਰੁਪਏ, ਪਿੰਡ ਗੱਟੀ ਹਯਾਤ ਤੋਂ 20,000 ਰੁਪਏ ਅਤੇ ਅਲਫੂ ਕੇ ਤੋਂ ਵੀ 20,000 ਰੁਪਏ ਉਕਤ ਨੌਜਵਾਨ ਵਲੋਂ ਵਸੂਲੇ ਜਾ ਚੁੱਕੇ ਹਨ। ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ 21 ਅਕਤੂਬਰ ਨੂੰ ਇਸ ਨੌਜਵਾਨ ਵਲੋਂ ਪਿੰਡ ਅਲਫੂ ਕੇ ਦੇ ਗੁਰਦੁਆਰਾ ਸਾਹਿਬ ਵਿਖੇ ਬੈਠ ਲੋਕਾਂ ਨਾਲ ਇਕ ਵਾਰ ਫਿਰ ਤੋਂ ਠੱਗੀ ਕੀਤੀ ਜਾ ਰਹੀ ਸੀ ਜਿਸ ਨੂੰ ਮੌਕੇ ’ਤੇ ਕਾਬੂ ਕਰਕੇ ਥਾਣਾਂ ਲੱਖੋਂ ਕਿ ਬਹਿਰਾਮ ਵਿਖੇ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ,ਕਿਸਾਨਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸਰਕਾਰੀ ਯੋਜਨਾਵਾਂ ਦੇ ਨਾਂਅ ’ਤੇ ਲੋਕਾਂ ਨਾਲ ਕਥਿਤ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਬਾਰੇ ਥਾਣਾਂ ਲੱਖੋਂ ਕੇ ਬਹਿਰਾਮ ਦੀ ਇੰਚਾਰਜ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਮਾਮਲੇ ਨਾਲ ਪੀੜਤ ਲੋਕਾਂ ਦੇ ਬਿਆਨ ਦਰਜ਼ ਕਰਨ ਉਪਰੰਤ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜ਼ਰ ਸਕੂਲ ਢਪਾਲੀ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ ਅਗਲੀ ਖ਼ਬਰ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮੌਕੇ ਪੁਲਿਸ ਤੇ ਸਿਵਲ ਅਧਿਕਾਰੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
Ad Position 24