22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨੌਜਵਾਨ ਆਪਣੀ ਉਸਾਰੂ ਸ਼ਕਤੀ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵੱਲ ਲਗਾਉਣ- ਵਿਧਾਇਕ ਜਗਸੀਰ ਸਿੰਘ

ਚਾਉਕੇ, 21 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪਿੰਡ ਬਦਿਆਲਾ ਵਿਖੇ ਗਰਾਮ ਪੰਚਾਇਤ ਅਤੇ ਟੂਰਨਾਮੈਂਟ ਕਮੇਟੀ ਵਲੋਂ ਸਮੁੱਚੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫਤਹਿ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਖੇਡ ਮੇਲੇ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਐਮ.

Ad Position 21
No active advertisement
ਅਜੀਤ ਡੈਸਕ 22-10-2026
ਚਾਉਕੇ, 21 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪਿੰਡ ਬਦਿਆਲਾ ਵਿਖੇ ਗਰਾਮ ਪੰਚਾਇਤ ਅਤੇ ਟੂਰਨਾਮੈਂਟ ਕਮੇਟੀ ਵਲੋਂ ਸਮੁੱਚੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫਤਹਿ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਖੇਡ ਮੇਲੇ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਮਾਸਟਰ ਜਗਸੀਰ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਖੇਡਾਂ ਸਾਡੇ ਜੀਵਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਉਸਾਰੂ ਸ਼ਕਤੀ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਵਲ ਲਗਾਉਣ। ਉਨ੍ਹਾਂ ਗਰਾਮ ਪੰਚਾਇਤ ਅਤੇ ਨੌਜਵਾਨਾਂ ਵਲੋਂ ਕਬੱਡੀ ਖੇਡ ਮੇਲਾ ਕਰਵਾਉਣ ਦੇ ਉਦਮ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਗਰਾਮ ਪੰਚਾਇਤ ਅਤੇ ਟੂਰਨਾਮੈਂਟ ਪ੍ਰਬੰਧਕਾਂ ਵਲੋਂ ਵਿਧਾਇਕ ਮਾਸਟਰ ਜਗਸੀਰ ਸਿੰਘ, ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ ਆਦਿ ਹੋਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ, ਸਰਪੰਚ ਲਛਮਣ ਸਿੰਘ ਬਦਿਆਲਾ, ਸੁਰਿੰਦਰ ਸਿੰਘ ਗਿੱਲ ਬਲਾਕ ਕੁਆਰਡੀਨੇਟਰ ਆਮ ਆਦਮੀ ਪਾਰਟੀ, ਜਗਦੇਵ ਸਿੰਘ ਸਾਬਕਾ ਸਰਪੰਚ, ਜਗਸੀਰ ਸਿੰਘ ਮਾਸਟਰ, ਕੀਪਾ ਬੌਕਸਰ, ਇਕਬਾਲ ਸਿੰਘ ਪੰਚ, ਬੋਘਾ ਸਿੰਘ ਪੰਚ, ਗਿਆਨੀ ਸੁਖਚੈਨ ਸਿੰਘ ਬਲਾਕ ਸੰਮਤੀ ਮੈਂਬਰ, ਬਾਬਾ ਬਲਬੀਰ ਸਿੰਘ, ਗੁਰਬਿੰਦਰ ਸਿੰਘ ਬੱਲੋ੍ਹ , ਨੰਬਰਦਾਰ ਗੁਰਜੰਟ ਸਿੰਘ, ਕੁਲਵੰਤ ਸਿੰਘ ਮੈਂਬਰ, ਸੁੰਦਰ ਸਿੰਘ ਬੱਲ੍ਹੋ, ਜਗਸੀਰ ਸਿੰਘ ਬੰਗੜ, ਕੇਵਲ ਸਿੰਘ, ਬੁੱਧ ਸਿੰਘ, ਗਿਆਨੀ ਨਛੱਤਰ ਸਿੰਘ, ਉਜ਼ਾਗਰ ਸਿੰਘ, ਗੁਰਜੰਟ ਸਿੰਘ ਮੈਂਬਰ, ਗੁਰਨਾਮ ਸਿੰਘ, ਕਾਕਾ ਸਿੰਘ ਬੱਬੀ, ਪਰਮਜੀਤ ਸ਼ਰਮਾ, ਕੁਲਵਿੰਦਰ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਬਾਲਿਆਂਵਾਲੀ, ਨਰਿੰਦਰ ਮਿੱਤਲ, ਨੀਰਜ ਜੌੜਾ ਤੇ ਜਤਿੰਦਰ ਗੋਗੀ ਬਣੇ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਗਲੀ ਖ਼ਬਰ ਸੇਂਟ ਸੋਲਜ਼ਰ ਸਕੂਲ ਢਪਾਲੀ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ
Ad Position 24