ਪੀ. ਐਮ. ਸ਼੍ਰੀ ਸਰਕਾਰੀ ਸਕੂਲ ਭੁੱਚੋ ਮੰਡੀ ਵਿਖੇ ਐਮੀਨੈਂਟ ਐਕਸਪਰਟ ਟਾਕ ਪ੍ਰੋਗਰਾਮ ਕਰਵਾਇਆ
ਭੁੱਚੋ ਮੰਡੀ, 22 ਅਕਤੂਬਰ (ਬਿੱਕਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਜ਼ਿਲ੍ਹਾ ਅਫ਼ਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ. ਐਮ.
ਭੁੱਚੋ ਮੰਡੀ, 22 ਅਕਤੂਬਰ (ਬਿੱਕਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਜ਼ਿਲ੍ਹਾ ਅਫ਼ਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਐਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਸਕੂਲ ਦੇ ਪ੍ਰਿੰਸੀਪਲ ਦਵਿੰਦਰ ਪਾਲ ਬਾਵਾ ਦੀ ਅਗਵਾਈ ਹੇਠ ਐਮੀਨੈਂਟ ਐਕਸਪਰਟ ਟਾਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਪ੍ਰਿੰਸੀਪਲ ਰਣਧੀਰ ਸਿੰਘ ਅਬਲੂ ਗੰਗਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਰਣਧੀਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਸਭ ਤੋਂ ਪਹਿਲਾਂ ਆਪਣੇ ਆਪ ਨੂੰ ਪਛਾਣਨਾ ਚਾਹੀਦਾ ਹੈ ਅਤੇ ਆਪਣੀਆਂ ਯੋਗਤਾਵਾਂ ਤੇ ਵਿਸ਼ੇਸ਼ਤਾਵਾਂ ਨੂੰ ਸਮਝਣਾ ਚਾਹੀਦਾ ਹੈ। ਜਦੋਂ ਵਿਦਿਆਰਥੀ ਆਪਣੇ ਆਪ ਨੂੰ ਜਾਣਨ ਅਤੇ ਆਪਣੀਆਂ ਸਮਰਥਾਵਾਂ ਨੂੰ ਵਿਕਸਿਤ ਕਰਨ ਦਾ ਯਤਨ ਕਰਦੇ ਹਨ, ਤਾਂ ਉਹ ਆਪਣੀ ਜ਼ਿੰਦਗੀ ਵਿਚ ਸਫ਼ਲਤਾ ਹਾਸਿਲ ਕਰ ਸਕਦੇ ਹਨ। ਆਪਣੀਆਂ ਗ਼ਲਤੀਆਂ ਤੋਂ ਸਿੱਖਣਾ ਅਤੇ ਲਗਾਤਾਰ ਨਵੀਆਂ ਗੱਲਾਂ ਸਿੱਖਦੇ ਰਹਿਣਾ ਤਰੱਕੀ ਲਈ ਬਹੁਤ ਜ਼ਰੂਰੀ ਹੈ। ਸੈਸ਼ਨ ਦੇ ਅੰਤ ਵਿਚ ਵਿਦਿਆਰਥੀਆਂ ਨੇ ਮਾਹਿਰ ਨਾਲ ਸਵਾਲ-ਜਵਾਬ ਵੀ ਕੀਤੇ ਅਤੇ ਆਪਣੇ ਸ਼ੰਕਿਆਂ ਦਾ ਹੱਲ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਵਿਚੋਂ ਤੇਜਵਿੰਦਰ ਸਿੰਘ ਲੈਕਚਰਾਰ, ਅਰਪਨਾ ਕੌਸ਼ਲ, ਰਵਿੰਦਰ ਸਿੰਘ ਅਤੇ ਮਹਿੰਦਰ ਪਾਲ, ਰਮਨਦੀਪ ਕੌਰ, ਕੰਚਨ ਸਿੰਗਲਾ ਹਾਜ਼ਰ ਸਨ।