23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ

ਅਬੋਹਰ, 22 ਅਕਤੂਬਰ (ਵਿਵੇਕ ਹੂੜੀਆ)- ਡੀ. ਏ.

Ad Position 21
No active advertisement
ਅਜੀਤ ਡੈਸਕ 23-10-2026
ਅਬੋਹਰ, 22 ਅਕਤੂਬਰ (ਵਿਵੇਕ ਹੂੜੀਆ)- ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਤੇ ਚਰਿੱਤਰ ਨਿਰਮਾਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਨੈਤਿਕ ਪ੍ਰੀਖਿਆ ਕਰਵਾਈ ਗਈ। ਇਹ ਪ੍ਰੀਖਿਆ ਕਾਲਜ ਦੇ ਪ੍ਰਿੰਸੀਪਲ ਡਾ. ਵਿਜੇ ਗਰੋਵਰ ਦੀ ਯੋਗ ਅਗਵਾਈ ਤੇ ਇੰਚਾਰਜ ਡਾ.ਰੀਮਾ ਪਾਹੂਜਾ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਨੇਪਰੇ ਚੜ੍ਹੀ। ਇੰਚਾਰਜ ਡਾ.ਰੀਮਾ ਪਾਹੂਜਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਤੇ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਵਿਚਕਾਰ ਹੋਏ ਐਮ.ਓ.ਯੂ. ਤਹਿਤ ਇਸ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕਾਲਜ ਦੇ ਕੁੱਲ 40 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਪ੍ਰੀਖਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਡਾ. ਅੰਜਨਾ ਧਵਨ ਤੇ ਡਾ.ਚਰਨ ਸਿੰਘ ਨੇ ਵੀ ਅਹਿਮ ਯੋਗਦਾਨ ਪਾਇਆ। ਡਾ. ਵਿਜੇ ਗਰੋਵਰ ਤੇ ਡਾ.ਰੀਮਾ ਪਾਹੂਜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਮੁੱਕੇਬਾਜ਼ੀ ‘ਚ ਜਿੱਤੇ 7 ਤਗਮੇ
Ad Position 24