25 ਅਕਤੂਬਰ ਨੂੰ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਹੋਵੇਗੀ ਓਪਨ ਜ਼ਿਲ੍ਹਾ ਅਥਲੈਟਿਕਸ ਮੀਟ
ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਅਥਲੈਟਿਕਸ ਐਸੋਸੀਏਸ਼ਨ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਓਪਨ ਜ਼ਿਲ੍ਹਾ ਅਥਲੈਟਿਕਸ ਮੀਟ 25 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ। ਐਸੋਸੀਏਸ਼ਨ ਦੇ ਸਕੱਤਰ ਮਨਜੀਤ ਸਿੰਘ ਸੇਵਾ-ਮੁਕਤ ਲੈਕਚਰਾਰ ਨੇ ਦੱਸਿਆ ਕਿ ਮੁਕਾਬਲਿਆਂ ਵਿਚ ਅੰਡਰ-14 ਅਤੇ ਅੰਡਰ-16 ਉਮਰ ਵਰਗ ਦੇ ਖਿਡਾਰੀ ਭਾਗ ਲੈਣਗੇ।
ਪ
ਪ੍ਰਧਾਨ ਡਾ. ਸੁਰਜੀਤ ਸਿੰਘ ਸਿੱਧੂ, ਸਕੱਤਰ ਮਨਜੀਤ ਸਿੰਘ।
23-10-2026
ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਅਥਲੈਟਿਕਸ ਐਸੋਸੀਏਸ਼ਨ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਓਪਨ ਜ਼ਿਲ੍ਹਾ ਅਥਲੈਟਿਕਸ ਮੀਟ 25 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ। ਐਸੋਸੀਏਸ਼ਨ ਦੇ ਸਕੱਤਰ ਮਨਜੀਤ ਸਿੰਘ ਸੇਵਾ-ਮੁਕਤ ਲੈਕਚਰਾਰ ਨੇ ਦੱਸਿਆ ਕਿ ਮੁਕਾਬਲਿਆਂ ਵਿਚ ਅੰਡਰ-14 ਅਤੇ ਅੰਡਰ-16 ਉਮਰ ਵਰਗ ਦੇ ਖਿਡਾਰੀ ਭਾਗ ਲੈਣਗੇ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੁਰਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਇਸ ਵਾਰ ਦੀ ਜ਼ਿਲ੍ਹਾ ਅਥਲੈਟਿਕਸ ਮੀਟ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਕਾਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਮੁਕਾਬਲਿਆਂ ਦੇ ਪ੍ਰਬੰਧਾਂ ਤੇ ਉਨ੍ਹਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਰਬਜੀਤ ਸਿੰਘ ਬੌਬੀ ਬਾਠ, ਗੁਰਨਾਮ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਅਕਸ਼ੈ ਕੁਮਾਰ, ਦੀਪਸ਼ਵਤ ਸ਼ਰਮਾ, ਖੁਸ਼ਵਿੰਦਰ ਸਿੰਘ ਤੇ ਅਸ਼ਵਨੀ ਸ਼ਰਮਾ, ਵਰਿੰਦਰ ਸਿੰਘ ਭੁੱਲਰ ਸਮੇਤ ਹੋਰ ਸਾਥੀਆਂ ਨੇ ਸ਼ਮੂਲੀਅਤ ਕੀਤੀ ਤੇ ਮੀਟ ਨੂੰ ਸਫ਼ਲ ਬਣਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ।