23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ’ਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ)-ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਥਾਣਾ ਮੱਲਾਂਵਾਲਾ ਪੁਲਿਸ ਵਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

Ad Position 21
No active advertisement
ਅਜੀਤ ਡੈਸਕ 23-10-2026
ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ)-ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਥਾਣਾ ਮੱਲਾਂਵਾਲਾ ਪੁਲਿਸ ਵਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਜਾਣਕਾਰੀ ਅਨੁਸਾਰ ਜਲ ਸਰੋਤ ਵਿਭਾਗ ਦੇ ਉਪ ਮੰਡਲ ਅਫ਼ਸਰ ਰਜਿੰਦਰ ਸਿੰਘ ਵਲੋਂ ਚਲਾਨ ਪ੍ਰਾਪਤ ਹੋਣ ਉਪਰੰਤ ਸਵਰਨ ਸਿੰਘ ਤੇ ਜੰਗੀਰ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਚੰਗਾਲੀ ਕਦੀਮ ਥਾਣਾ ਮੱਲਾਂਵਾਲਾ ਖ਼ਿਲਾਫ਼ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਸਹਾਇਕ ਥਾਣੇਦਾਰ ਦਰਸ਼ਨ ਲਾਲ ਵਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਇਕ ਲੱਖ ਤੋਂ ਵੱਧ ਨਕਦ ਤੇ ਜ਼ਰੂਰੀ ਦਸਤਾਵੇਜ਼ਾਂ ਨਾਲ ਭਰੇ ਬੈਗ ਨੂੰ ਰੇਲ ਕਰਮਚਾਰੀ ਨੇ ਸੁਰੱਖਿਅਤ ਵਾਪਸ ਮੋੜਿਆ
Ad Position 24