23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕੁਲਬੀਰ ਸਿੰਘ ਜ਼ੀਰਾ ਦੇ ਗਨਮੈਨ ਕੋਲੋਂ ਅਫੀਮ ਫੜੇ ਜਾਣ ਦੇ ਮਾਮਲੇ ਸੰਬੰਧੀ ਬਲਜੀਤ ਕੌਰ ਬੰਗੜ ਅਤੇ ਆਸ਼ੂ ਬਾਂਗੜ ਨੇ ਪੁਲਿਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਦੀ ਕੀਤੀ ਮੰਗ

ਫ਼ਿਰੋਜ਼ਪੁਰ, 22 ਅਕਤੂਬਰ (ਸੁਖਵਿੰਦਰ ਸਿੰਘ)– ਸੋਸ਼ਲ ਮੀਡੀਆ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਕੋਲੋਂ ਅਫੀਮ ਬਰਾਮਦ ਹੋਣ ਸਬੰਧੀ ਲਗਾਤਾਰ ਚੱਲ ਰਹੀ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ਸਬੰਧੀ ਕੁਲਬੀਰ ਸਿੰਘ ਜ਼ੀਰਾ ਨੇ ਆਪਣਾ ਪੱਖ ਰੱਖਦਿਆਂ ਵੀਡੀਓ ਨਾਲ ਜੋੜੇ ਜਾ ਰਹੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਿਆ ਹੈ।

Ad Position 21
No active advertisement
ਬੀਬਾ ਬਲਜੀਤ ਕੌਰ ਬੰਗੜ, ਅਮਰਦੀਪ ਸਿੰਘ ਆਸ਼ੂ ਬੰਗੜ 23-10-2026
ਫ਼ਿਰੋਜ਼ਪੁਰ, 22 ਅਕਤੂਬਰ (ਸੁਖਵਿੰਦਰ ਸਿੰਘ)– ਸੋਸ਼ਲ ਮੀਡੀਆ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਕੋਲੋਂ ਅਫੀਮ ਬਰਾਮਦ ਹੋਣ ਸਬੰਧੀ ਲਗਾਤਾਰ ਚੱਲ ਰਹੀ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ਸਬੰਧੀ ਕੁਲਬੀਰ ਸਿੰਘ ਜ਼ੀਰਾ ਨੇ ਆਪਣਾ ਪੱਖ ਰੱਖਦਿਆਂ ਵੀਡੀਓ ਨਾਲ ਜੋੜੇ ਜਾ ਰਹੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਿਆ ਹੈ। ਇਸੇ ਦੌਰਾਨ ਕਾਂਗਰਸ ਦੀ ਜ਼ਿਲ੍ਹਾ ਵਾਈਸ ਪ੍ਰਧਾਨ ਬੀਬਾ ਬਲਜੀਤ ਕੌਰ ਬੰਗੜ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਵੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਕਿਸੇ ਵੀ ਨਤੀਜੇ ’ਤੇ ਪਹੁੰਚਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਵਜੋਂ ਤਾਇਨਾਤ ਐੱਸ.ਆਈ. ਰੇਸ਼ਮ ਸਿੰਘ ਬਿਮਾਰ ਹੋਣ ਕਾਰਨ ਛੁੱਟੀ ’ਤੇ ਗਏ ਹੋਏ ਸਨ। ਇਸ ਤੋਂ ਬਾਅਦ ਪੁਲਿਸ ਵਿਭਾਗ ਵਲੋਂ ਅਮਰਜੀਤ ਸਿੰਘ ਨਾਮਕ ਮੁਲਾਜ਼ਮ ਨੂੰ ਆਰਜ਼ੀ ਤੌਰ ’ਤੇ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ। ਆਸ਼ੂ ਬੰਗੜ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੇ ਆਪਣੀਆਂ ਨਿੱਜੀ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਤੁਰੰਤ ਬਦਲੀ ਦੀ ਮੰਗ ਕੀਤੀ ਸੀ ਤੇ ਉਹ ਉਨ੍ਹਾਂ ਦੇ ਨਾਲ ਸਿਰਫ਼ ਇਕ ਦਿਨ ਹੀ ਰਿਹਾ। ਉਕਤ ਮੁਲਾਜ਼ਮ ਦੀ ਕਥਿਤ ਲਾਪ੍ਰਵਾਹੀ ਤੇ ਗੈਰ-ਹਾਜ਼ਰੀ ਸਬੰਧੀ ਇਸ ਮਾਮਲੇ ਸਬੰਧੀ ਕਾਂਗਰਸ ਦੀ ਜ਼ਿਲ੍ਹਾ ਵਾਈਸ ਪ੍ਰਧਾਨ ਬੀਬਾ ਬਲਜੀਤ ਕੌਰ ਬੰਗੜ ਤੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਵੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਚੱਲ ਰਹੀ ਕਿਸੇ ਵੀ ਵੀਡੀਓ ਦੇ ਆਧਾਰ ’ਤੇ ਕਿਸੇ ਵਿਅਕਤੀ ਜਾਂ ਆਗੂ ਨਾਲ ਸਬੰਧ ਜੋੜਨ ਤੋਂ ਪਹਿਲਾਂ ਪੂਰੇ ਮਾਮਲੇ ਦੇ ਤੱਥ ਸਾਹਮਣੇ ਆਉਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਡੀ.ਆਰ.ਐੱਮ. ਸੰਜੀਵ ਕੁਮਾਰ ਦੀ ਅਗਵਾਈ ਹੇਠ ਰੇਲ ਸੇਵਾਵਾਂ ਤੇ ਸਫ਼ਾਈ ਨੂੰ ਬਿਹਤਰ ਬਣਾਉਣ ਲਈ ਯਾਤਰੀਆਂ ਤੋਂ ਲਏ ਸੁਝਾਅ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ’ਚ ਸਪੋਰਟਸ ਮੀਟ ਕਰਵਾਈ
Ad Position 24