23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਡੀ.ਆਰ.ਐੱਮ. ਸੰਜੀਵ ਕੁਮਾਰ ਦੀ ਅਗਵਾਈ ਹੇਠ ਰੇਲ ਸੇਵਾਵਾਂ ਤੇ ਸਫ਼ਾਈ ਨੂੰ ਬਿਹਤਰ ਬਣਾਉਣ ਲਈ ਯਾਤਰੀਆਂ ਤੋਂ ਲਏ ਸੁਝਾਅ

ਫਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)- ਰੇਲਵੇ ਬੋਰਡ ਦੇ ਨਿਰਦੇਸ਼ਾਂ ਅਨੁਸਾਰ ‘ਵਿਸ਼ੇਸ਼ ਅਭਿਆਨ 6. 0’ ਤਹਿਤ ਫਿਰੋਜ਼ਪੁਰ ਮੰਡਲ ਦੇ ਪ੍ਰਮੁੱਖ ਅਤੇ ਛੋਟੇ ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 23-10-2026
ਫਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)- ਰੇਲਵੇ ਬੋਰਡ ਦੇ ਨਿਰਦੇਸ਼ਾਂ ਅਨੁਸਾਰ ‘ਵਿਸ਼ੇਸ਼ ਅਭਿਆਨ 6.0’ ਤਹਿਤ ਫਿਰੋਜ਼ਪੁਰ ਮੰਡਲ ਦੇ ਪ੍ਰਮੁੱਖ ਅਤੇ ਛੋਟੇ ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ 22 ਅਕਤੂਬਰ 2026 ਨੂੰ ਅੰਮ੍ਰਿਤਸਰ, ਜਲੰਧਰ ਸਿਟੀ, ਜਲੰਧਰ ਕੈਂਟ , ਲੁਧਿਆਣਾ, ਫਿਰੋਜ਼ਪੁਰ ਕੈਂਟ, ਬਿਆਸ, ਫਗਵਾੜਾ, ਢੰਡਾਰੀ ਕਲਾਂ ਤੇ ਫਿਲੌਰ ਸਮੇਤ ਫਿਰੋਜ਼ਪੁਰ ਮੰਡਲ ਦੇ ਕੁੱਲ 24 ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਕਰਵਾਇਆ ਗਿਆ। ਇਸ ਦੌਰਾਨ ਰੇਲਵੇ ਅਧਿਕਾਰੀਆਂ ਨੇ ਯਾਤਰੀਆਂ, ਨੌਜਵਾਨਾਂ ਤੇ ਹੋਰ ਭਾਈਵਾਲਾਂ ਨਾਲ ਸਿੱਧਾ ਗੱਲਬਾਤ ਕੀਤੀ ਤੇ ਰੇਲ ਸੇਵਾਵਾਂ, ਯਾਤਰੀ ਸੁਵਿਧਾਵਾਂ, ਸਫ਼ਾਈ ਆਦਿ ਵਿਸ਼ਿਆਂ ’ਤੇ ਉਨ੍ਹਾਂ ਦੇ ਸੁਝਾਅ ਤੇ ਪ੍ਰਤੀਕਿਰਿਆਵਾਂ ਸੁਣੀਆਂ। ਪ੍ਰਾਪਤ ਸੁਝਾਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਉਨ੍ਹਾਂ ਨਾਲ ‘ਰੇਲ ਜਨ ਯੁਵਾ ਸੰਵਾਦ’ ਵੀ ਕੀਤਾ ਗਿਆ ਤਾਂ ਜੋ ਰੇਲ ਸੇਵਾਵਾਂ ਨੂੰ ਬਿਹਤਰ ਬਣਾਉਣ ਵਿਚ ਨੌਜਵਾਨ ਆਪਣੇ ਵਿਚਾਰ ਸਾਂਝੇ ਕਰ ਸਕਣ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਅਤੇ ਵਧੀਕ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਅਤੇ ਨੌਜਵਾਨਾਂ ਨਾਲ ਸਿੱਧਾ ਸੰਵਾਦ ਕੀਤਾ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ‘ਰੇਲ ਜਨ ਸੰਵਾਦ’ ਰਾਹੀਂ ਯਾਤਰੀਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਐਕਟਿਵਾ ’ ਤੇ ਜਾ ਰਹੀ ਔਰਤ ਪਾਸੋਂ ਲੁਟੇਰਿਆਂ ਨੇ ਲੁੱਟੀ ਸੋਨੇ ਦੀ ਚੇਨ ਅਗਲੀ ਖ਼ਬਰ ਕੁਲਬੀਰ ਸਿੰਘ ਜ਼ੀਰਾ ਦੇ ਗਨਮੈਨ ਕੋਲੋਂ ਅਫੀਮ ਫੜੇ ਜਾਣ ਦੇ ਮਾਮਲੇ ਸੰਬੰਧੀ ਬਲਜੀਤ ਕੌਰ ਬੰਗੜ ਅਤੇ ਆਸ਼ੂ ਬਾਂਗੜ ਨੇ ਪੁਲਿਸ...
Ad Position 24