23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਤਹਿਸੀਲਦਾਰ ਨੇ ਕੀਤਾ ਪ੍ਰੇਰਿਤ

ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਅਤੇ ਕਿਸਾਨਾਂ ਨੂੰ ਇਸ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਤਹਿਸੀਲਦਾਰ ਫ਼ਿਰੋਜ਼ਪੁਰ ਹਰਿੰਦਰਪਾਲ ਸਿੰਘ ਬੇਦੀ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਤੇ ਵਾਤਾਵਰਨ ਦੀ ਸੰਭਾਲ ਵਿਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-10-2026
ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਅਤੇ ਕਿਸਾਨਾਂ ਨੂੰ ਇਸ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਤਹਿਸੀਲਦਾਰ ਫ਼ਿਰੋਜ਼ਪੁਰ ਹਰਿੰਦਰਪਾਲ ਸਿੰਘ ਬੇਦੀ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਤੇ ਵਾਤਾਵਰਨ ਦੀ ਸੰਭਾਲ ਵਿਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ। ਤਹਿਸੀਲਦਾਰ ਬੇਦੀ ਤੇ ਉਨ੍ਹਾਂ ਦੀ ਟੀਮ ਵਲੋਂ ਪਿੰਡ ਬੁੱਕਣ ਖਾਂ, ਝੋਕ ਹਰੀਹਰ, ਨੂਰਪੁਰ ਸੇਠਾਂ, ਫੱਤੂਵਾਲਾ ਤੇ ਧੀਰਾ ਪੱਤਰ ਸਮੇਤ ਹੋਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਵਿਚ ਪ੍ਰਦੂਸ਼ਣ ਵਧਦਾ ਹੈ ਉੱਥੇ ਲੋਕਾਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸ ਮੌਕੇ ਕਾਨੂੰਨਗੋ ਗੁਰਦੇਵ ਸਿੰਘ ਅਤੇ ਪਟਵਾਰੀ ਸੁਰਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਸਾਗਰ ਸ਼ਰਮਾ, ਸਰਵਨ ਮਸੀਹ ਸੰਮਾ, ਰਵੀ ਚੋਪੜਾ । ਗੰਨਮੈਨ ਕੋਲੋਂ ਅਫ਼ੀਮ ਮਿਲਣ ਦੇ ਮਾਮਲੇ ’ਚ ਕੁਲਬੀਰ ਸਿੰਘ ਜ਼ੀਰਾ ਦੇ ਹ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਦਿਹਾਤੀ ਹਲਕੇ ’ਚ ਜਥੇਬੰਦਕ ਢਾਂਚੇ ਦਾ ਵਿਸਥਾਰ ਹਲਕਾ ਇੰਚਾਰਜ ਜਿੰਦੂ ਵਲੋਂ 105 ਕ...
Ad Position 24