ਬਿਜਲੀ ਬੋਰਡ ਦੀ ਸਬ-ਡਵੀਜ਼ਨ ਝੋਕ ਟਹਿਲ ਸਿੰਘ ਦੇ ਦਫ਼ਤਰ ਦੇ ਘਿਰਾਓ ਦਾ ਐਲਾਨ
ਮਮਦੋਟ, 22 ਅਕਤੂਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜਪੁਰ ਦੇ ਜ਼ੋਨ ਝੋਕ ਟਹਿਲ ਸਿੰਘ ਦੇ ਪ੍ਰਧਾਨ ਡਾਕਟਰ ਗੁਰਨਾਮ ਸਿੰਘ ਅਲੀਕੇ ਤੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਆਗੂਆਂ ਨੇ ਦੱਸਿਆ ਕਿ 15 ਸਤੰਬਰ ਨੂੰ ਬਿਜਲੀ ਬੋਰਡ ਦੀ ਸਬ-ਡਵੀਜ਼ਨ ਝੋਕ ਟਹਿਲ ਸਿੰਘ ਦੇ ਐਸ. ਡੀ.
ਮਮਦੋਟ, 22 ਅਕਤੂਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜਪੁਰ ਦੇ ਜ਼ੋਨ ਝੋਕ ਟਹਿਲ ਸਿੰਘ ਦੇ ਪ੍ਰਧਾਨ ਡਾਕਟਰ ਗੁਰਨਾਮ ਸਿੰਘ ਅਲੀਕੇ ਤੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਆਗੂਆਂ ਨੇ ਦੱਸਿਆ ਕਿ 15 ਸਤੰਬਰ ਨੂੰ ਬਿਜਲੀ ਬੋਰਡ ਦੀ ਸਬ-ਡਵੀਜ਼ਨ ਝੋਕ ਟਹਿਲ ਸਿੰਘ ਦੇ ਐਸ.ਡੀ.ਓ. ਤੇ ਐਕਸੀਅਨ ਫ਼ਿਰੋਜ਼ਪੁਰ ਨੂੰ ਕਿਸਾਨਾਂ ਦੇ ਲਮਕ ਰਹੇ ਕੰਮਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ ਸੀ ਪਰ ਸਬੰਧਿਤ ਅਧਿਕਾਰੀਆਂ ਤੇ ਬਿਜਲੀ ਮੁਲਾਜ਼ਮਾਂ ਵਲੋਂ ਉਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਲਈ ਅੱਜ ਦੀ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸਬ-ਡਵੀਜ਼ਨ ਝੋਕ ਟਹਿਲ ਸਿੰਘ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਜੇਕਰ ਫਿਰ ਵੀ ਹੱਲ ਨਾ ਹੋਇਆ ਤਾ ਫ਼ਿਰੋਜ਼ਪੁਰ ਫ਼ਾਜ਼ਿਲਕਾ ਰੋਡ ਜਾਮ ਕੀਤਾ ਜਾਵੇਗਾ। ਇਸ ਮੌਕੇ ਖ਼ਜ਼ਾਨਚੀ ਗੁਰਭੇਜ ਸਿੰਘ ਕਿਲੀ, ਬਲਦੇਵ ਸਿੰਘ ਕਰੀਆ, ਬਲਜਿੰਦਰ ਸਿੰਘ ਮਿਸ਼ਰੀ ਵਾਲਾ ਅਤੇ ਬਲਕਾਰ ਸਿੰਘ ਆਦਿ ਹਾਜ਼ਰ ਸਨ।