23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਤੇ ਪੰਜਾਬੀਅਤ ਦੀ ਰਾਖੀ ਲਈ ਖੇਤਰੀ ਪਾਰਟੀ ਦੀ ਸਰਕਾਰ ਲਿਆਉਣੀ ਜ਼ਰੂਰੀ- ਅਕਾਲੀ ਆਗੂ

ਮੱਖੂ, 23 ਅਕਤੂਬਰ (ਵਰਿੰਦਰ ਮਨਚੰਦਾ)- ਪੰਜਾਬ ਦੀ ਰਾਜਨੀਤੀ, ਸੂਬੇ ਦੀ ਆਰਥਿਕ ਸਥਿਤੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਲੈ ਕੇ ਅਕਾਲੀ ਆਗੂਆਂ ਨੇ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਦੀਆਂ ਨੀਤੀਆਂ ’ਤੇ ਸਵਾਲ ਉਠਾਏ ਹਨ। ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਬੂਹ, ਡਾ.

Ad Position 21
No active advertisement
ਸਰਬਜੀਤ ਸਿੰਘ, ਡਾ.ਤਰਸੇਮ ਸਿੰਘ, ਕੁਲਦੀਪ ਸਿੰਘ, ਵਿਸ਼ਾਲ ਠੁਕਰਾਲ। 24-10-2026
ਮੱਖੂ, 23 ਅਕਤੂਬਰ (ਵਰਿੰਦਰ ਮਨਚੰਦਾ)- ਪੰਜਾਬ ਦੀ ਰਾਜਨੀਤੀ, ਸੂਬੇ ਦੀ ਆਰਥਿਕ ਸਥਿਤੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਲੈ ਕੇ ਅਕਾਲੀ ਆਗੂਆਂ ਨੇ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਦੀਆਂ ਨੀਤੀਆਂ ’ਤੇ ਸਵਾਲ ਉਠਾਏ ਹਨ। ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਬੂਹ, ਡਾ.ਤਰਸੇਮ ਸਿੰਘ ਚੱਕ ਮਰਹਾਣਾ, ਕੁਲਦੀਪ ਸਿੰਘ ਬਾਹਰਵਾਲੀ ਤੇ ਯੂਥ ਅਕਾਲੀ ਆਗੂ ਵਿਸ਼ਾਲ ਠੁਕਰਾਲ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਲਿਆਉਣੀ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਵਰਗੀਆਂ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਸਫਲ ਨਹੀਂ ਹੋਈਆਂ। ਉਨ੍ਹਾਂ ਦਾ ਦੋਸ਼ ਹੈ ਕਿ ਦਿੱਲੀ ਤੋਂ ਚੱਲਣ ਵਾਲੀਆਂ ਗੈਰ-ਖੇਤਰੀ ਪਾਰਟੀਆਂ ਦੀਆਂ ਨੀਤੀਆਂ ਕਾਰਨ ਪੰਜਾਬ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ ਤੇ ਸੂਬੇ ਦੀ ਆਰਥਿਕਤਾ ਨੂੰ ਕਈ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਸੂਬੇ ਦੇ ਹਿੱਤਾਂ ਲਈ ਕੰਮ ਕਰਨ ਵਾਸਤੇ ਖੇਤਰੀ ਪਾਰਟੀ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਸਰਕਾਰ ਨੂੰ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਸੂਬਾ ਭਾਜਪਾ ਦੀ ਐਗਜ਼ੀਕਿਊਟਿਵ ਕਮੇਟੀ ’ਚ ਨਾਮਜ਼ਦ ਹੋਏ ਜ਼ਿਲ੍ਹੇ ਦੇ ਆਗੂਆਂ ਨੂੰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਵਲ...
Ad Position 24