ਹੈਰੋਇਨ ਸਮੇਤ ਨੌਜਵਾਨ ਕਾਬੂ
ਮੱਲਾਂਵਾਲਾ, 23 ਅਕਤੂਬਰ (ਗੁਰਦੇਵ ਸਿੰਘ)- ਮੱਲਾਂਵਾਲਾ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮਹੇਸ਼ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ।
ਮੱਲਾਂਵਾਲਾ, 23 ਅਕਤੂਬਰ (ਗੁਰਦੇਵ ਸਿੰਘ)- ਮੱਲਾਂਵਾਲਾ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮਹੇਸ਼ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜ਼ੀਰਾ ਰੋਡ ਮੱਲਾਂਵਾਲਾ ਸਥਿਤ ਬੇਆਬਾਦ ਗਊਸ਼ਾਲਾ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ। ਸ਼ੱਕ ਦੇ ਆਧਾਰ ’ਤੇ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਉਰਫ਼ ਗੱਲੂ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਧੀਰਾ ਘਾਰਾ ਥਾਣਾ ਆਰਿਫ਼ ਕੇ ਵਜੋਂ ਦੱਸੀ ਗਈ ਹੈ। ਇਸ ਸਬੰਧੀ ਪੁਲਿਸ ਵਲੋਂ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।